ਮਾਨਸਾ:ਨਵੇਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਪਿਛਲੇ ਲੰਬੇ ਸਮੇਂ ਤੋਂ ਭਾਰਤ ਦੇ ਕਿਸਾਨਾਂ (Farmers) ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਹ ਅੰਦੋਲਨ ਭਾਰਤ ਦੀ ਰਾਜਧਾਨੀ ਦਿੱਲੀ (Delhi) ਦੇ ਬਾਰਡਰਾ ‘ਤੇ ਚੱਲ ਰਿਹਾ ਹੈ ਅਤੇ ਹੁਣ ਕਿਸਾਨਾਂ (Farmers) ਵੱਲੋਂ ਅੰਦੋਲਨ ਦਾ ਸਾਲ ਪੂਰਾ ਹੋਣ ‘ਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ (Farmers) ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ। ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Bhartiya Kisan Union Dakonda) ਦੀ ਮੀਟਿੰਗ ਹੋਈ ਅਤੇ ਇਸ ਮੀਟਿੰਗ ਦੇ ਵਿੱਚ ਕਿਸਾਨਾਂ (Farmers) ਨੂੰ ਦਿੱਲੀ (Delhi) ਵਿੱਚ ਟਰੈਕਟਰ ਟਰਾਲੀਆਂ ਲੈ ਕੇ ਜਾਣ ਦੇ ਲਈ ਪ੍ਰੇਰਿਤ ਕੀਤਾ ਗਿਆ ਹੈ।ਦਰਅਸਲ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਤੋਂ ਕਿਸਾਨ (Farmer) ਟਰੈਕਟਰ ਮਾਰਚ ਕੱਢਣ ਦੀ ਤਿਆਰੀ ਵਿੱਚ ਹਨ। ਇਹ ਟਰੈਕਟਰ ਮਾਰਚ ਦਿੱਲੀ (Delhi) ਵਿੱਚ ਕਿਸਾਨਾਂ (Farmers) ਵੱਲੋਂ ਕੱਢਿਆ ਜਾਵੇਗਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੋਂਦਾ (Bhartiya Kisan Union Dakonda) ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਦੇ ਲਈ ਬੈਠਿਆ ਇੱਕ ਸਾਲ ਦਾ ਸਮਾਂ ਹੋ ਚੁੱਕਿਆ ਹੈ ਅਤੇ ਹੁਣ ਫਿਰ ਸੰਯੁਕਤ ਕਿਸਾਨ ਮੋਰਚੇ ਨੇ ਸੱਦਾ ਦਿੱਤਾ ਹੈ ਕਿ 26 ਨਵੰਬਰ ਨੂੰ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਟਰਾਲੀ ਮਾਰਚ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਦੇ ਲਈ ਮੀਟਿੰਗਾਂ ਜਾਰੀ ਹਨ।