ਮਾਨਸਾ: ਪੰਜਾਬ ਵਿੱਚ ਕਣਕ ਦੀ ਫਸਲ ਪੱਕ ਕੇ ਪੂਰੀ ਤਰ੍ਹਾਂ ਨਾਲ ਤਿਆਰ ਹੋ ਚੁੱਕੀ ਹੈ। ਮਾਲਵੇ ਵਿੱਚ ਕਣਕ ਦੀ ਵਾਢੀ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ। ਇਸੇ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸ ਕਰਫਿਊ ਕਰਕੇ ਕਿਸਾਨਾਂ ਨੂੰ ਵਾਢੀ ਦੌਰਾਨ ਭਾਰੀ ਦਿੱਕਤਾਂ ਆ ਰਹੀਆਂ ਹਨ। ਇਨ੍ਹਾਂ ਦਿੱਕਤਾਂ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਬਾ ਸਰਕਾਰ ਦੀ ਕਿਸਾਨਾਂ ਨੂੰ ਕਣਕ ਘਰਾਂ ਵਿੱਚ ਸਟੋਰ ਕਰਨ ਦੀ ਤਜ਼ਵੀਜ ਪ੍ਰਤੀ ਵੀ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕਿਸਾਨਾਂ ਨੂੰ 100 ਰੁਪਏ ਦੇ ਬੋਨਸ ਦਾ ਲੋਲੀਪੌਪ ਦੇਣ ਦੀ ਕੋਸ਼ਿਸ਼ ਕਰ ਰਹੀ ਸਰਕਾਰ: ਕਿਸਾਨ ਆਗੂ - bku lakhowal
ਪੰਜਾਬ ਵਿੱਚ ਕਣਕ ਦੀ ਫਸਲ ਪੱਕ ਕੇ ਪੂਰੀ ਤਰ੍ਹਾਂ ਨਾਲ ਤਿਆਰ ਹੋ ਚੁੱਕੀ ਹੈ। ਮਾਲਵੇ ਵਿੱਚ ਕਣਕ ਦੀ ਵਾਢੀ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਹੈ। ਇਸੇ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਇਆ ਹੋਇਆ ਹੈ।
ਇਸ ਬਾਰੇ ਗੱਲ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਕੋਰੋਨਾ ਵਾਇਰਸ ਦੇ ਕਾਰਨ ਕਰਫਿਊ ਹੈ ਅਤੇ ਲੋਕਾਂ ਨੂੰ ਬਚਾਉਣ ਦੇ ਲਈ ਹੀ ਸਰਕਾਰ ਨੇ ਕਰਫ਼ਿਊ ਲਗਾਇਆ ਹੈ ਪਰ ਕੁਝ ਦਿਨਾਂ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਕਿਸਾਨਾਂ ਨੇ ਵੱਡਣੀ ਸ਼ੁਰੂ ਕਰ ਦੇਣੀ ਹੈ। ਉਨ੍ਹਾਂ ਕਿਹਾ ਕਿ ਪਰ ਸਰਕਾਰ ਨੇ ਅਜੇ ਤੱਕ ਨਾ ਤਾਂ ਮੰਡੀਆਂ ਵਿੱਚ ਕੋਈ ਪ੍ਰਬੰਧ ਕੀਤਾ ਹੈ ਤੇ ਨਾ ਹੀ ਕਿਸਾਨਾਂ ਨੂੰ ਕੋਈ ਸਰਕਾਰ 'ਤੇ ਕੋਈ ਭਰੋਸਾ ਹੈ। ਉਨ੍ਹਾਂ ਕਿਹਾ ਸਰਕਾਰ ਜੋ ਕਿਸਾਨਾਂ ਨੂੰ ਦੋ ਸੌ ਰੁਪਏ ਦੇ ਬੋਨਸ ਦਾ ਲੋਲੀਪੌਪ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਇਹ ਨਹੀਂ ਚੱਲੇਗਾ। ਕਿਸਾਨ ਆਗੂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਯੋਗ ਪ੍ਰਬੰਧ ਕਰੇ। ਜੇਕਰ ਸਰਕਾਰ ਇਸ ਤਰ੍ਹਾਂ ਨਹੀਂ ਕਰਦੀ ਤਾਂ ਕਿਸਾਨਾਂ ਵਿੱਚ ਇਸ ਪ੍ਰਤੀ ਵਿਆਪਕ ਰੋਸ ਪੈਦਾ ਹੋਵੇਗਾ।
ਕਿਸਾਨ ਜਗਦੇਵ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਜਲਦ ਹੀ ਕਣਕ ਦੀ ਕਟਾਈ ਕਰਵਾਉਣ ਦੇ ਯੋਗ ਪ੍ਰਬੰਧ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਢੀ ਦੌਰਾਨ ਲੋੜੀਦੀ ਮਸ਼ੀਨਰੀ ਦੀ ਮੁਰੰਮਤ ਜ਼ਰੂਰੀ ਹੁੰਦੀ ਹੈ ਪਰ ਵਾਧੂ ਪੁਰਜ਼ਿਆਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਮੁਰੰਮਤ 'ਚ ਵੀ ਦਿਕੱਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਣਕ ਨੂੰ ਦੋ ਮਹੀਨੇ ਲਈ ਘਰ ਵਿੱਚ ਨਹੀਂ ਰੱਖ ਸਦਕੇ। ਉਨ੍ਹਾਂ ਸਰਕਾਰ ਤੋਂ ਵੱਢੀ ਲਈ ਅਤੇ ਕਣਕ ਦੇ ਮੰਡੀਕਰਨ ਦੇ ਯੋਗ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।