ਪੰਜਾਬ

punjab

ETV Bharat / state

ਕਿਸਾਨਾਂ ਨੇ ਕਣਕ ਦੀ ਖਰੀਦ ਦੇ ਸਬੰਧ ’ਚ ਡੀਸੀ ਨੂੰ ਪੀਐੱਮ ਦੇ ਨਾਂਅ ਸੌਂਪਿਆ ਮੰਗ ਪੱਤਰ - ਫੂਡ ਕਾਰਪੋਰੇਸ਼ਨ ਆਫ ਇੰਡੀਆ

ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਕਣਕ ਦੀ ਖਰੀਦ ਸਬੰਧੀ ਲਗਾਈਆਂ ਗਈਆਂ ਸ਼ਰਤਾਂ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।

ਤਸਵੀਰ
ਤਸਵੀਰ

By

Published : Mar 22, 2021, 11:55 AM IST

ਮਾਨਸਾ: ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਕਣਕ ਦੀ ਖਰੀਦ ਸਬੰਧੀ ਲਗਾਈਆਂ ਗਈਆਂ ਸ਼ਰਤਾਂ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਦੱਸ ਦਈਏ ਕਿ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।

ਕਿਸਾਨਾਂ ਨੇ ਕਣਕ ਦੀ ਖਰੀਦ ਦੇ ਸਬੰਧ ’ਚ ਡੀਸੀ ਨੂੰ ਪੀਐੱਮ ਦੇ ਨਾਂਅ ਸੌਂਪਿਆ ਮੰਗ ਪੱਤਰ
ਸੰਘਰਸ਼ ਹੋਵੇਗਾ ਹੋਰ ਤਿੱਖਾ- ਪ੍ਰਦਰਸ਼ਨਕਾਰੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਬਿਨਾਂ ਕਿਸੇ ਮਤਲਬ ਤੋਂ ਇਹ ਸ਼ਰਤਾਂ ਲਗਾਈਆਂ ਗਈਆਂ ਹਨ। ਕਿਉਂਕਿ ਕਿਸਾਨ ਦਿੱਲੀ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਸੰਘਰਸ਼ ਕਰ ਰਹੇ ਹਨ ਤਾਂ ਅਜਿਹੇ ਵਿੱਚ ਅਜਿਹੀਆਂ ਸ਼ਰਤਾਂ ਲੈ ਕੇ ਆ ਕੇ ਕਿਸਾਨਾਂ ਨੂੰ ਹੋਰ ਵੀ ਜਿਆਦਾ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ: ਕਿਸਾਨ ਅੰਦੋਲਨ ਲਈ ਪੱਕੇ ਘਰ ਵਜੋਂ ਤਿਆਰ ਕੀਤੀ ਟਰਾਲੀ ਬਣੀ ਖਿੱਚ ਦਾ ਕੇਂਦਰ

ਕਿਸਾਨਾਂ ਨੇ ਮੰਗ ਕੀਤੀ ਹੈ ਕਿ ਫੂਡ ਕਾਰਪੋਰੇਸ਼ਨ ਇੰਡੀਆ ਵੱਲੋਂ ਜੋ ਸ਼ਰਤਾਂ ਲਗਾਈਆਂ ਗਈਆਂ ਹਨ ਇਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ।

ABOUT THE AUTHOR

...view details