ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਜੁਲਾਈ ਤੋਂ ਸੰਸਦ ਦਾ ਘਿਰਾਓ ਕਰਨ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਐੱਮਪੀ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਨੇ ਤਾਂ ਕਿ ਉਨ੍ਹਾਂ ਦੀ ਆਵਾਜ਼ ਸੰਸਦ ਦੇ ਵਿੱਚ ਉਠਾਈ ਜਾਵੇ। ਮਾਨਸਾ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫਫਡ਼ੇ ਰਾਹੀਂ ਮੰਗ ਪੱਤਰ ਦਿੱਤਾ ਗਿਆ ਤਾਂ ਕਿ ਕਿਸਾਨਾਂ ਦੀ ਆਵਾਜ਼ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲ ਪਹੁੰਚੇ ਅਤੇ ਉਹ ਸੰਸਦ ਦੇ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰੇ।
ਇਹ ਵੀ ਪੜੋ: ਜ਼ਮੀਨੀ ਵਿਵਾਦ ਨੂੰ ਲੈਕੇ ਬਜ਼ੁਰਗ ਔਰਤ ਦਾ ਕਤਲ
ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਹਰਦੇਵ ਸਿੰਘ ਬੁਰਜ ਰਾਠੀ ਅਤੇ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਦੇ ਵਿੱਚ ਲੋਕ ਸਭਾ ਮੈਂਬਰ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਤਾਂ ਕਿ ਕਿਸਾਨਾਂ ਦੀ ਆਵਾਜ਼ ਸੰਸਦ ਦੇ ਵਿੱਚ ਉਠਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਮੰਗ ਪੱਤਰ ਨਹੀਂ ਬਲਕਿ ਚਿਤਾਵਨੀ ਪੱਤਰ ਹੈ ਜੋ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰ ਸੰਸਦ ਦੇ ਵਿਚ ਜਾਂਦੇ ਹਨ ਉਹ ਕਿਸਾਨਾਂ ਦੇ ਹੱਕ ਦੇ ਵਿੱਚ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਆਵਾਜ਼ ਬੁਲੰਦ ਕਰਨ ਇਸ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਮ ਉਨ੍ਹਾਂ ਦੇ ਦਫ਼ਤਰ ਵਿਖੇ ਜ਼ਿਲ੍ਹਾ ਆਗੂਆਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਤਾਂ ਕਿ ਕਿਸਾਨਾਂ ਦੀ ਆਵਾਜ਼ ਸੰਸਦ ਦੇ ਵਿੱਚ ਗੂੰਜੇ।