ਮਾਨਸਾ:ਭਾਰਤੀ ਕਿਸਾਨ ਯੂਨੀਅਨ ਡਕੌਂਦਾ (BHART KISAN UNION DKONDA ) ਵੱਲੋਂ ਮਾਨਸਾ ਵਿਖੇ ਜ਼ਿਲ੍ਹਾ ਖੇਤੀਬਾੜੀ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ ਪਰ ਡੀ ਏ ਪੀ ਦੀ ਸਮੱਸਿਆ (DAP problem) ਆ ਰਹੀ ਹੈ। ਉਨ੍ਹਾਂ ਕਿਹਾ ਕਿ ਡੀ ਏ ਪੀ ਖਾਦ ਸੁਸਾਇਟੀਆਂ ਦੀ ਬਜਾਏ ਡੀਲਰਾਂ ਨੂੰ ਦਿੱਤੀ ਜਾ ਰਹੀ ਹੈ ਜਿੱਥੋਂ ਡੀਲਰ ਵਾਧੂ ਸਾਮਾਨ ਡੀਏਪੀ ਖਾਦ ਦੇ ਨਾਲ ਦੇ ਕੇ ਕਿਸਾਨਾਂ ਨੂੰ ਚੂਨਾ ਲਗਾ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਵਿੱਚ ਜਦੋਂ ਨਰਮੇ ਦੀ ਫਸਲ ਨੂੰ ਦੁਬਾਰਾ ਤੋਂ ਬਿਮਾਰੀ ਪਈ ਤਾਂ ਖੇਤੀਬਾੜੀ ਵਿਭਾਗ ਵੱਲੋਂ ਤੁਰੰਤ ਕਿਸਾਨਾਂ ਨੂੰ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਨਹੀਂ ਕੀਤਾ ਗਿਆ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਧੀਆ ਕੀਟਨਾਸ਼ਕ ਦਵਾਈ ਮੁਹੱਈਆ ਕਰਵਾ ਸਕੇ।