ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ਸ਼ੀਲ 30 ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਵੱਲੋਂ ਸ਼ਨੀਵਾਰ ਸ਼ਹਿਰ ਵਿੱਚ ਦੀਵਾਲੀ ਮੌਕੇ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਕਿਸਾਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ, ਜਿਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਭਰਵੀਂ ਨਾਅਰੇਬਾਜ਼ੀ ਕੀਤੀ।
ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਲਗਾਤਾਰ 45ਵਾਂ ਦਿਨ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਾਲੀਆਂ ਝੰਡੀਆਂ ਰਾਹੀਂ ਬੀਬੀਆਂ ਦੀ ਅਗਵਾਈ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਸ਼ਾਲ ਮਾਰਚ ਮੋਦੀ ਸਰਕਾਰ ਨੂੰ ਸੰਦੇਸ਼ ਹੈ ਕਿ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਖੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ ਅਤੇ ਸੁੱਤੀ ਪਈ ਕੇਂਦੀ ਸਰਕਾਰ ਨੂੰ ਜਗਾਉਣਗੇ।
ਮਾਨਸਾ 'ਚ ਕਿਸਾਨਾਂ ਨੇ ਮਸ਼ਾਲ ਮਾਰਚ ਕੱਢ ਮਨਾਈ ਦੀਵਾਲੀ ਕਿਸਾਨਾਂ ਨੇ ਕਿਹਾ ਕਿ ਇਹ ਜੋ ਕਾਲੇ ਕਾਨੂੰਨ ਬਣਾਏ ਹਨ ਉਨ੍ਹਾਂ ਨੂੰ ਵਾਪਸ ਕਰਾ ਕੇ ਹੀ ਛੱਡਾਂਗੇ। ਉਨ੍ਹਾਂ ਕਿਹਾ ਕਿ ਇਹ ਦੀਵਾਲੀ ਦਾ ਤਿਉਹਾਰ ਹੈ ਮੋਦੀ ਸਰਕਾਰ ਦੇ ਕਾਰਪੋਰੇਟ ਘਰਾਣਿਆਂ ਦਾ ਹੈ। ਕਿਉਂਕਿ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਲਾਗੂ ਕਰਕੇ ਉਨ੍ਹਾਂ ਦੀ ਖੁ਼ਸ਼ੀ ਖੋਹੀ ਹੈ, ਜਿਸ ਕਾਰਨ ਉਹ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਨਤੀਜੇ ਵੱਜੋਂ ਉਹ ਰੋਸ ਵੱਜੋਂ ਕਾਲੀ ਦੀਵਾਲੀ ਮਨਾ ਰਹੇ ਹਨ ਅਤੇ ਮਸ਼ਾਲ ਮਾਰਚ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਇਸੇ ਤਰ੍ਹਾਂ ਉਦੋਂ ਤੱਕ ਲਗਾਤਾਰ ਸੰਘਰਸ਼ ਕਰਦੇ ਰਹਿਣਗੇ ਜਿੰਨਾ ਚਿਰ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ। ਇਸ ਲਈ ਭਾਵੇਂ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ?