ਪੰਜਾਬ

punjab

ETV Bharat / state

ਕਿਸਾਨਾਂ ਨੇ ਮਾਨਸਾ ਦੇ ਥਾਣਾ ਸਿਟੀ ਵਨ ਦਾ ਕੀਤਾ ਘਿਰਾਓ, ਐੱਸਐੱਚਓ 'ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਇਲਜ਼ਾਮ - ਪੰਜਾਬ ਕ੍ਰਾਈਮ ਨਿਊਜ਼

ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋ ਜ਼ਿਲ੍ਹੇ ਦੇ ਥਾਣਾ ਸਿਟੀ ਵਨ ਦਾ ਘਿਰਾਓ ਕਰਕੇ ਪੁਲਿਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਨੇ ਹਮਲਾ ਕਰਨ ਵਾਲਿਆਂ ਉੱਤੇ ਬਣਦੀ ਕਾਰਵਾਈ ਨਾ ਕੀਤੀ ਤਾਂ ਅਣਮਿੱਥੇ ਸਮੇਂ ਦੇ ਲਈ ਧਰਨਾ ਜਾਰੀ ਰਹੇਗਾ।

Farmers laid siege to City 1 police station in Mansa
ਕਿਸਾਨਾਂ ਨੇ ਮਾਨਸਾ ਦੇ ਥਾਣਾ ਸਿਟੀ ਵਨ ਦਾ ਕੀਤਾ ਘਿਰਾਓ, ਐੱਸਐੱਚਓ ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਇਲਜ਼ਾਮ

By

Published : Aug 8, 2023, 3:49 PM IST

ਐੱਸਐੱਚਓ 'ਤੇ ਹਮਲਾਵਰਾਂ ਨੂੰ ਛੱਡਣ ਦੇ ਲਾਏ ਇਲਜ਼ਾਮ

ਮਾਨਸਾ: ਜ਼ਿਲ੍ਹਾ ਮਾਨਸਾ ਦੇ ਥਾਣਾ ਸਿਟੀ 1 ਦਾ ਘਿਰਾਓ ਕਰਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਐੱਸਐੱਚਓ ਨੇ ਮਿਲੀਭੁਗਤ ਨਾਲ ਪਿੰਡ ਜਵਾਹਰਕੇ ਦੇ ਨੌਜਵਾਨ ਉੱਤੇ ਕਾਤਿਲਾਨਾ ਹਮਲਾ ਕਰਨ ਵਾਲਿਆਂ ਨੇ ਛੱਡ ਦਿੱਤਾ। ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਥਾਣਾ ਵਨ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਜਵਾਹਰਕੇ ਪਿੰਡ ਦੇ ਨੌਜਵਾਨ ਉੱਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ।

ਪੁਲਿਸ ਉੱਤੇ ਪ੍ਰਦਰਸ਼ਨਕਾਰੀਆਂ ਨੇ ਲਾਏ ਗੰਭੀਰ ਇਲਜ਼ਾਮ:ਜਿਸ ਦੇ ਤਹਿਤ ਪੁਲਿਸ ਵੱਲੋਂ 307 ਦਾ ਮਾਮਲਾ ਦਰਜ ਕੀਤਾ ਗਿਆ ਸੀ ਪਰ ਬਾਅਦ ਦੇ ਵਿੱਚ ਪੁਲਿਸ ਵੱਲੋਂ ਇਹ ਧਾਰਾ ਹਟਾ ਦਿੱਤੀ ਗਈ। ਜਿਸ ਦੇ ਰੋਸ ਵਜੋਂ ਅੱਜ ਥਾਣੇ ਦਾ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਉੱਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜਦੋਂ ਤੱਕ ਪੁਲਿਸ ਵੱਲੋਂ ਹਮਲਾਵਰਾਂ ਉੱਤੇ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਧਰਨਾ ਅਣਮਿੱਥੇ ਸਮੇਂ ਦੇ ਲਈ ਜਾਰੀ ਰਹੇਗਾ।

ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਧਰਨਾ: ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਵੱਲੋਂ ਵੀ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਪਿੰਡ ਜਵਾਹਰਕੇ ਦੇ ਨੌਜਵਾਨ ਨੂੰ ਪਹਿਲਾਂ ਡੀਐੱਮਸੀ ਲੁਧਿਆਣਾ ਵਿਖੇ ਦਾਖਲ ਰੱਖਿਆ ਗਿਆ ਪਰ ਅਜੇ ਤੱਕ ਉਸ ਦਾ ਸਹੀ ਇਲਾਜ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦਿਨੋ-ਦਿਨ ਹਮਲਾਵਰਾਂ ਦੇ ਹੌਂਸਲੇ ਵਧ ਰਹੇ ਹਨ ਅਤੇ ਦਿਨ-ਦਿਹਾੜੇ ਹਮਲੇ ਕਰਕੇ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਪਰ ਪੁਲਿਸ ਵੱਲੋਂ ਅਜਿਹੇ ਲੋਕਾਂ ਦੇ ਖਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਮਜਬੂਰੀ ਵਿੱਚ ਅੱਜ ਉਨ੍ਹਾਂ ਨੂੰ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਦੇ ਲਈ ਥਾਣੇ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਕਿਹਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੁਲਿਸ ਇਸ ਮਾਮਲੇ ਦੇ ਵਿੱਚ ਬਣਦੀ ਕਾਰਵਾਈ ਨਹੀਂ ਕਰਦੀ।

ABOUT THE AUTHOR

...view details