ਮਾਨਸਾ :ਖੇਤੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਬਾਰਡਰਾਂ 'ਤੇ ਪਿਛਲੇ ਤਿੰਨ ਮਹੀਨੀਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਜਿਥੇ ਪੰਜਾਬ 'ਚ ਮਹਾਪੰਚਾਇਤਾਂ ਤੇ ਮਹਾਂਰੈਲੀਆਂ ਹੋ ਰਹੀਆਂ ਹਨ, ਉਥੇ ਵੱਡੀ ਗਿਣਤੀ 'ਚ ਪੰਜਾਬ ਤੋਂ ਕਿਸਾਨ, ਸ਼ੰਘਰਸ਼ ਲਈ ਦਿੱਲੀ ਜਾ ਰਹੇ ਹਨ। ਇਸੇ ਕੜੀ 'ਚ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਕਿਸਾਨੀ ਜਥਾ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ।
ਕਿਸਾਨ ਆਗੂਆਂ ਨੇ ਕਿਹਾ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰਾਂ 'ਤੇ ਡੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵਇਆ ਬੇਹੱਦ ਖ਼ਰਾਬ ਹੈ। ਜੇਕਰ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਨਹੀਂ ਕਰੇਗੀ ਤਾਂ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ।