ਮਾਨਸਾ:75 ਵਾਂ ਆਜ਼ਾਦੀ ਦਿਵਸ ਅੱਜ ਦੇਸ਼ ਭਰ ਦੇ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਮਾਨਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਚੱਲ ਰਹੇ ਰੇਲਵੇ ਸਟੇਸ਼ਨ ਤੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਮਾਨਸਾ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਹੱਥਾਂ ਵਿੱਚ ਤਿਰੰਗੇ ਫੜਕੇ ਕਿਸਾਨਾਂ ਵੱਲੋਂ ਨਾਅਰੇ ਲਗਾਏ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲੈ ਕੇ ਕੀਤਾ ਮਾਰਚ - ਖੇਤੀ ਕਾਨੂੰਨਾਂ
ਕਿਸਾਨਾਂ ਵੱਲੋਂ ਮਾਨਸਾ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਹੱਥਾਂ ਵਿੱਚ ਤਿਰੰਗੇ ਫੜਕੇ ਕਿਸਾਨਾਂ ਵੱਲੋਂ ਨਾਅਰੇ ਲਗਾਏ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ 75 ਵਾਂ ਆਜ਼ਾਦੀ ਦਿਵਸ ਨੇ ਕਿਹਾ ਕਿ ਜਿੱਥੇ ਅੱਜ ਦੇਸ਼ ਭਰ ਦੇ ਵਿੱਚ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ ਉਥੇ ਕਿਸਾਨਾਂ ਵੱਲੋਂ ਇਸ ਦਿਨ ਨੂੰ ਆਪਣੇ ਤੌਰ ‘ਤੇ ਮਨਾਇਆ ਜਾ ਰਿਹਾ ਹੈ ਅਤੇ ਮੋਟਰਸਾਈਕਲ ਮਾਰਚ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ ਹੈ, ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਜਿਥੇ ਸਰਕਾਰ ਆਜ਼ਾਦੀ ਦਿਵਸ ਮੌਕੇ ਇੰਨਾ ਪੈਸਾ ਖਰਚ ਕਰਦੀ ਹੈ ਉਥੇ ਹੀ ਕਿਸਾਨਾਂ ਵੱਲੋਂ ਬਿਨਾਂ ਪੈਸੇ ਤੋਂ ਮੋਟਰਸਾਈਕਲ ਮਾਰਚ ਕਰਕੇ ਆਜ਼ਾਦੀ ਦਿਵਸ ਮਨਾਇਆ ਕਿਸਾਨਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ :ਕੈਪਟਨ ਨੇ ਗੁਰੂ ਨਗਰੀ ’ਚ ਲਹਿਰਾਇਆ ਤਿਰੰਗਾ, ਜਾਣੋ ਕੀ ਕਿਹਾ ਖ਼ਾਸ