ਮਾਨਸਾ: ਮਾਨਸਾ ਵਿਖੇ ਇੱਕ ਦੁਕਾਨਦਾਰ ਦੇ ਘਰ ਦੀ ਕੁਰਕੀ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੂੰ ਮਾਨਸਾ ਪੁਲਿਸ ਨੇ ਹਿਰਾਸਤ ਵਿੱਚ ਲਿਆ। ਇਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਅੱਜ ਥਾਣਾ ਸਿਟੀ 1 ਦਾ ਘਿਰਾਓ ਕਰਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਪੁਲਿਸ ਵੱਲੋਂ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਥਾਣਾ ਸਿਟੀ 1 ਦਾ ਘਿਰਾਓ ਜਾਰੀ ਰਹੇਗਾ।
ਕਿਸਾਨ ਜਥੇਬੰਦੀਆਂ ਨੇ ਥਾਣੇ ਦਾ ਘਿਰਾਓ ਕਰਕੇ ਗ੍ਰਿਫ਼ਤਾਰ ਆਗੂਆਂ ਮੰਗੀ ਰਿਹਾਈ ਸੀਪੀਆਈ ਐੱਮਐੱਲ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਆਗੂ ਗੁਰਜੰਟ ਸਿੰਘ ਨੇ ਕਿਹਾ ਕਿ ਲੌਕਡਾਊਨ ਦੇ ਦੌਰਾਨ ਕਈ ਲੋਕਾਂ ਦੀਆਂ ਕਿਸ਼ਤਾਂ ਟੁੱਟ ਚੁੱਕੀਆਂ ਸਨ। ਇਸ ਤਹਿਤ ਮਾਨਸਾ ਦੇ ਇੱਕ ਛੋਟੇ ਦੁਕਾਨਦਾਰ ਦੀਆਂ ਵੀ ਕਿਸ਼ਤਾਂ ਟੁੱਟ ਚੁੱਕੀਆਂ ਸੀ, ਜਿਸ ਦੇ ਵਿੱਚ ਉਸ ਦੇ ਮਕਾਨ ਦੀ ਕੁਰਕੀ ਕੀਤੀ ਜਾ ਰਹੀ ਸੀ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਇਸ ਕੁਰਕੀ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਮਾਨਸਾ ਦੀ ਸਿਟੀ 1 ਪੁਲਿਸ ਨੇ ਉਨ੍ਹਾਂ ਆਗੂਆਂ ਨੂੰ ਹਿਰਾਸਤ ਵਿੱਚ ਲਿਆ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਆਗੂਆਂ ਨੂੰ ਬਿਨਾਂ ਸ਼ਰਤ ਪੁਲਿਸ ਵੱਲੋਂ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਥਾਣਾ ਸਿਟੀ ਦਾ ਘਿਰਾਓ ਜਾਰੀ ਰਹੇਗਾ।