ਪੰਜਾਬ

punjab

ETV Bharat / state

ਕਿਸਾਨ ਜਥੇਬੰਦੀਆਂ ਨੇ ਕੀਤਾ ਰੋਡ ਮਾਰਚ - ਪ੍ਰਧਾਨ ਮਨਜੀਤ ਸਿੰਘ ਧਨੇਰ

ਯੂ ਪੀ ਦੇ ਲਖੀਮਪੁਰ (Lakhimpur of UP) ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਮਾਲਵਾ ਖੇਤਰ ਵਿੱਚ ਨਰਮੇ ਦੇ ਖਰਾਬੇ (Damage to cotton) ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ੇ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਬਰਨਾਲਾ ਰੋਡ (Mansa Barnala Road) ਜਾਮ ਕਰਕੇ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਕਿਸਾਨ ਜਥੇਬੰਦੀਆਂ ਨੇ ਕੀਤਾ ਰੋਡ ਮਾਰਚ
ਕਿਸਾਨ ਜਥੇਬੰਦੀਆਂ ਨੇ ਕੀਤਾ ਰੋਡ ਮਾਰਚ

By

Published : Oct 4, 2021, 3:22 PM IST

ਮਾਨਸਾ: ਯੂ ਪੀ ਦੇ ਲਖੀਮਪੁਰ (Lakhimpur of UP) ਵਿੱਚ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕਤਲ ਕਰਨ ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਮਾਲਵਾ ਖੇਤਰ ਵਿੱਚ ਨਰਮੇ ਦੇ ਖਰਾਬੇ (Damage to cotton) ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ੇ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਬਰਨਾਲਾ ਰੋਡ (Mansa Barnala Road) ਜਾਮ ਕਰਕੇ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ।

ਬੀਕੇਯੂ ਡਕੌਂਦਾ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ (President Manjit Singh Dhaner) ਅਤੇ ਬੋਘ ਸਿੰਘ ਮਾਨਸਾ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਖੀਪੁਰ ਦੇ ਵਿੱਚ ਕਿਸਾਨ ਸ਼ਾਂਤਮਈ ਕਾਲੀਆਂ ਝੰਡੀਆਂ ਲਹਿਰਾ ਕੇ ਪ੍ਰਦਰਸ਼ਨ ਕਰ ਰਹੇ ਸਨ। ਪਰ ਉਥੋਂ ਦੇ ਇੱਕ ਬੀਜੇਪੀ ਆਗੂ ਦੇ ਪੁੱਤਰ ਵੱਲੋਂ ਉਨ੍ਹਾਂ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ ਕਤਲ ਕਰ ਦਿੱਤਾ ਗਿਆ।

ਜਿਸ ਨੂੰ ਸਜ਼ਾ ਦਿਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ (Deputy Commissioner) ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਵੀ ਕੋਈ ਕਿਸਾਨ ਜਥੇਬੰਦੀਆਂ ਦੇ ਨਾਲ ਘਟਨਾ ਵਾਪਰੀ ਹੈ ਜਾਂ ਕਿਸਾਨ ਸ਼ਹੀਦ ਹੋਏ ਹਨ। ਉਨ੍ਹਾਂ ਨੂੰ ਸਰਕਾਰ ਤੋਂ ਪੰਜ ਲੱਖ ਰੁਪਏ ਮੁਆਵਜ਼ਾ ਕਿਸਾਨ ਜਥੇਬੰਦੀਆਂ ਵੱਲੋਂ ਦਬਾਅ ਬਣਾ ਕੇ ਦਬਾਇਆ ਗਿਆ ਹੈ।

ਕਿਸਾਨ ਜਥੇਬੰਦੀਆਂ ਨੇ ਕੀਤਾ ਰੋਡ ਮਾਰਚ

ਪਰ ਹਰਿਆਣਾ ਦੇ ਕਿਸਾਨਾਂ ਦਾ ਆਪਣਾ ਫ਼ੈਸਲਾ ਹੋਵੇਗਾ ਬੋਹੜ ਸਿੰਘ ਮਾਨਸਾ ਨੇ ਕਿਹਾ ਕਿ ਮਾਲਵਾ ਖੇਤਰ ਦੇ ਵਿੱਚ ਨਰਮਾ ਖ਼ਰਾਬੇ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ੇ ਦੇ ਲਈ ਕਿਸਾਨ ਸੜਕਾਂ 'ਤੇ ਹਨ। ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੰਦੀ, ਕਿਸਾਨ ਜਥੇਬੰਦੀਆਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

ਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਂਣ ਲਈ ਲਾਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਆਪਣਾ ਅੜੀਅਲ ਰਵੱਇਆ ਨਹੀਂ ਛੱਡ ਰਹੀ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰਾਂ ਅਤੇ ਮੰਤਰੀਆਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ ਯੂਪੀ ਦੇ ਲਖੀਮਪੁਰ 'ਚ ਕਿਸਾਨਾਂ 'ਤੇ ਗੱਡੀ ਝੜਾਕੇ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਗਰਮਾ ਗਿਆ ਹੈ।

ਲਖੀਮਪੁਰ 'ਚ ਕਿਸਾਨਾਂ ਦੀ ਮੌਤ ਤੋਂ ਬਾਅਦ ਸਿਆਸੀ ਅਖਾੜਾ ਵੀ ਭਖਿਆ ਹੋਇਆ ਹੈ ਕਿਉਂਕਿ ਮੌਕਾ ਕੋਈ ਵੀ ਹੋਵੇ ਪਰ ਸਿਆਸਦਾਨ ਆਪਣੀ ਸਿਆਸੀ ਰੋਟੀਆਂ ਸੇਕਣ ਲੱਗ ਜਾਂਦੇ ਹਨ। ਹਾਲਾਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਕਿਸਾਨਾਂ ਵੱਲੋਂ ਇਹਨਾਂ ਸਿਆਸੀ ਲੀਡਰਾਂ ਦਾ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:-ਗਵਰਨਰ ਹਾਊਸ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ

ABOUT THE AUTHOR

...view details