ਮਾਨਸਾ: ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ ਉੱਤੇ 31 ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਇਸ ਧਰਨੇ ਦੌਰਾਨ ਦਿੱਲੀ ਜਾਣ ਲਈ ਲੋਕਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨ ਆਗੂ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਦਿੱਲੀ ਜਾਣ ਲਈ ਹੋਰਨਾਂ ਲੋਕਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ ਅਤੇ ਦੂਜਾ ਸ਼ਹਿਰ ’ਚ ਜੀਓ ਦੇ ਲੱਗ ਰਹੇ ਟਾਵਰਾਂ ਨੂੰ ਕਿਸਾਨ ਯੂਨੀਅਨ ਵੱਲੋਂ ਬੰਦ ਕਰਵਾਇਆ ਗਿਆ ਹੈ।
ਪੁਲਿਸ ਦੇ ਸਾਬਕਾ ਅਧਿਕਾਰੀ ਦੀ ਧੱਕੇਸ਼ਾਹੀ ਵਿਰੁੱਧ ਕਿਸਾਨਾਂ ਨੇ ਦਿੱਤਾ ਧਰਨਾ ਉਨ੍ਹਾਂ ਦਾ ਕਹਿਣਾ ਹੈ ਕਿ ਅਸੀ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕਰਦੇ ਹਾਂ। ਇਸ ਲਈ ਅਸੀਂ ਇਹ ਜੀਓ ਦੇ ਟਾਵਰ ਅਤੇ ਕੇਬਲ ਦੀਆਂ ਤਾਰਾਂ ਨਹੀਂ ਪੈਣ ਦੇਵਾਂਗੇ।
ਉਨ੍ਹਾਂ ਦੱਸਿਆ ਕਿ ਪੁਲਿਸ ਦਾ ਰਿਟਾਇਰਡ ਮੁਲਾਜ਼ਮ ਵੱਲੋਂ ਛੋਟੇ ਵਪਾਰੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ, ਉਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਨ। ਇਸ ਘਟਨਾ ਤੋਂ ਬਾਅਦ ਮਾਨਸਾ ਸਿਟੀ ਦੇ ਐੱਸਐੱਚਓ ਨੇ ਵਿਸ਼ਵਾਸ ਦਵਾਇਆ ਕਿ ਸ਼ਹਿਰਾ ’ਚ ਜੀਓ ਦਾ ਕੰਮ ਨਹੀਂ ਚਲਣ ਦਿੱਤਾ ਜਾਵੇਗਾ ਅਤੇ ਜਿਸਨੇ ਵਪਾਰੀਆਂ ਨੂੰ ਧਮਕੀ ਦਿੱਤੀ ਹੈ ਉਸ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ ।