ਪੰਜਾਬ

punjab

ETV Bharat / state

ਮਾਨਸਾ 'ਚ ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਮਾਨਸਾ 'ਚ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਭਰ 'ਚ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢ ਕੇ ਖੇਤੀ ਕਾਨੂੰਨ ਦਾ ਵਿਰੋਧ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਆਗੂ, ਮਜ਼ਦੂਰ, ਮਹਿਲਾਵਾਂ ਤੇ ਬੱਚਿਆਂ ਨੇ ਇਸ ਰੋਸ ਪ੍ਰਦਰਸ਼ਨ 'ਚ ਹਿੱਸਾ ਲਿਆ।

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

By

Published : Dec 20, 2020, 4:16 PM IST

ਮਾਨਸਾ : ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਭਰ 'ਚ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢ ਕੇ ਖੇਤੀ ਕਾਨੂੰਨ ਦਾ ਵਿਰੋਧ ਕੀਤਾ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਆਗੂ, ਮਜ਼ਦੂਰ, ਮਹਿਲਾਵਾਂ ਤੇ ਬੱਚਿਆਂ ਨੇ ਇਸ ਰੋਸ ਪ੍ਰਦਰਸ਼ਨ 'ਚ ਹਿੱਸਾ ਲਿਆ।

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਇਹ ਰੋਸ ਮਾਰਚ ਮਾਨਸਾ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਚੌਕ ਵਿਖੇ ਸਮਾਪਤ ਹੋਇਆ। ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਜਲਦ ਤੋਂ ਜਲਦ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨ ਹਮੇਸ਼ਾ ਅਮਰ ਰਹਿਣਗੇ। ਉਨ੍ਹਾਂ ਆਖਿਆ ਕਿ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਵੱਲੋਂ ਸਾਫ ਤੌਰ 'ਤੇ ਇਸ ਲੜਾਈ ਨੂੰ ਅੰਜਾਮ ਦੇੇਣ ਦੀ ਗੱਲ ਆਖੀ। ਉਨ੍ਹਾਂ ਪੰਜਾਬ 'ਚ ਲਗਾਤਾਰ ਭਾਜਪਾ ਆਗੂਆਂ ਦੇ ਵਿਰੋਧ ਜਾਰੀ ਰਹਿਣ ਦੀ ਚੇਤਾਵਨੀ ਦਿੱਤੀ।

ABOUT THE AUTHOR

...view details