ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਚ ਮਾਲ ਗੱਡੀਆਂ ਨੂੰ ਲੰਘਣ ਦੀ ਛੂਟ ਦਿੱਤੀ ਸੀ। ਇਸੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਵੀ ਰੋਕ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸੰਘਰਸ਼ੀਲ ਕਿਸਾਨਾਂ ਅੰਦਰ ਡਾਹਢਾ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਦੇ ਕਾਰਨ ਬੁਖਲਾਹਟ ਵਿੱਚ ਆ ਚੁੱਕੀ ਹੈ ਅਤੇ ਨਾਦਰਸ਼ਾਹੀ ਫੈਸਲੇ ਲੈ ਰਹੀ ਹੈ।
ਮਾਲ ਗੱਡੀਆਂ ਨੂੰ ਵਾਪਿਸ ਬੁਲਾਉਣ ਵਾਲੇ ਕੇਂਦਰ ਦੇ ਫੈਸਲੇ ਵਿਰੁੱਧ ਗਰਜੇ ਕਿਸਾਨ - Centre's decision to recall goods trains
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਚ ਮਾਲ ਗੱਡੀਆਂ ਨੂੰ ਲੰਘਣ ਦੀ ਛੂਟ ਦਿੱਤੀ ਸੀ। ਇਸੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਵੀ ਰੋਕ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸੰਘਰਸ਼ੀਲ ਕਿਸਾਨਾਂ ਅੰਦਰ ਡਾਹਢਾ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਦੇ ਕਾਰਨ ਬੁਖਲਾਹਟ ਵਿੱਚ ਆ ਚੁੱਕੀ ਹੈ ਅਤੇ ਨਾਦਰਸ਼ਾਹੀ ਫੈਸਲੇ ਲੈ ਰਹੀ ਹੈ।
ਮੋਦੀ ਸਰਕਾਰ ਦੇ ਇਸ ਫੈਲਸੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਸੰਘਰਸ਼ ਤੋਂ ਡਰੀ ਹੋਈ ਹੈ। ਮਾਨਸਾ ਹੁਰਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਲਈ ਇਹ ਬਿਆਨ ਦੇਣਾ ਬਹੁਤ ਹੀ ਮੰਦਭਾਗਾ ਹੈ। ਸਾਡੀਆਂ ਸਾਰੀ ਕਿਸਾਨ ਜਥੇਬੰਦੀ ਬੜੀ ਸਮਝਦਾਰੀ ਨਾਲ ਬਾਰਦਾਨਾਂ, ਕੋਲਾ, ਖਾਦ ਅਤੇ ਹੋਰ ਜ਼ਰੂਰੀ ਵਸਤੂਆ ਸਮੇਤ ਅਨਾਜ਼ ਦੀ ਢੋਆ-ਢੁਆਈ ਲਈ ਮਾਲ ਗੱਡੀਆਂ ਨੂੰ ਖੁੱਲ ਦਿੱਤੀ ਸੀ ਨਾਲ ਹੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਸੀ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਜਿਹੜਾ ਮੋਦੀ ਨੇ ਬਿਆਨ ਦਿੱਤਾ ਉਹ ਪ੍ਰਧਾਨ ਮੰਤਰੀ ਦਾ ਬਿਆਨ ਨਹੀਂ ਗੁੰਡਿਆਂ ਦੀ ਤਰ੍ਹਾਂ ਕਿਸਾਨਾਂ ਨੂੰ ਦਿੱਤੀ ਇੱਕ ਧਮਕੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਦੀਆਂ ਚਾਲਾਂ ਨੂੰ ਕਿਸਾਨ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਾਡਾ ਸੰਘਰਸ਼ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਅਸੀਂ ਮਾਲ ਗੱਡੀ ਨੂੰ ਚਲਾਉਣ ਦੀ ਰਿਆਇਤ ਦਿੱਤੀ ਸੀ ਪਰ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਇੱਕ ਗੁੰਡਿਆਂ ਦੀ ਬੋਲੀ ਹੈ।