ਮਾਨਸਾ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬਣਾਏ ਗਏ ਝੋਨੇ ਦੀ ਖ਼ਰੀਦ ਲਈ ਖਰੀਦ ਸੈਂਟਰਾਂ ਚੋਂ ਝੋਨੇ ਦੀ ਖਰੀਦ ਬੰਦ ਕਰਕੇ ਮੇਨ ਸੈਂਟਰਾਂ ਉੱਤੇ ਖ਼ਰੀਦ ਕਰਨ ਦੇ ਆਦੇਸ਼ ਤੋਂ ਬਾਅਦ ਕਿਸਾਨਾਂ ਵੱਲੋਂ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਜਦੋਂ ਤੱਕ ਕਿਸਾਨਾਂ ਦੀ ਪਿੰਡਾਂ ਦੇ ਇਨ੍ਹਾਂ ਖਰੀਦ ਸੈਂਟਰਾਂ ਉੱਤੇ ਹੀ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ ਉਦੋਂ ਤੱਕ ਕਿਸਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।
ਪਿੰਡਾਂ ਦੇ ਖਰੀਦ ਸੈਂਟਰਾਂ ਚੋਂ ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ਵਜੋਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ - paddy procurement
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬਣਾਏ ਗਏ ਝੋਨੇ ਦੀ ਖ਼ਰੀਦ ਲਈ ਖਰੀਦ ਸੈਂਟਰਾਂ ਚੋਂ ਝੋਨੇ ਦੀ ਖਰੀਦ ਬੰਦ ਕਰਕੇ ਮੇਨ ਸੈਂਟਰਾਂ ਉੱਤੇ ਖ਼ਰੀਦ ਕਰਨ ਦੇ ਆਦੇਸ਼ ਤੋਂ ਬਾਅਦ ਕਿਸਾਨਾਂ ਵੱਲੋਂ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਦਾ ਪੱਖ
ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਅਜੇ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਖੇਤਾਂ ਵਿੱਚ ਖੜ੍ਹੀਆਂ ਹਨ ਜਿਨ੍ਹਾਂ ਨੂੰ ਮੇਨ ਸੈਂਟਰਾਂ ਤੱਕ ਝੋਨਾ ਲੈ ਕੇ ਜਾਣਾ ਬਹੁਤ ਹੀ ਮੁਸ਼ਕਿਲ ਹੋਵੇਗਾ। ਜਿਸ ਨਾਲ ਕਿਸਾਨਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਖਰੀਦ ਸੈਂਟਰਾਂ ਤੇ ਦੁਬਾਰਾ ਤੋਂ ਖਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਿਲੀਆਂ ਜੁਲੀਆਂ ਸਾਜ਼ਿਸ਼ਾਂ ਤਹਿਤ ਕਿਸਾਨਾਂ ਨੂੰ ਬਰਬਾਦ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਮਾਰਕਿਟ ਕਮੇਟੀ ਦਾ ਪੱਖ
ਮਾਰਕਿਟ ਕਮੇਟੀ ਦੇ ਸੈਕਟਰੀ ਚਮਕੌਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਦੇਸ਼ਾਂ ਨੂੰ ਮੰਨਦੇ ਹੋਏ ਮੇਨ ਸੈਂਟਰਾਂ ਤੇ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ।