ਪੰਜਾਬ

punjab

ETV Bharat / state

ਕਣਕ ਦੀ ਖ਼ਰੀਦ ਬਣੀ ਪ੍ਰਸ਼ਾਸਨ ਲਈ ਵੱਡੀ ਮੁਸੀਬਤ, ਕਿਸਾਨਾਂ ਲਾਇਆ ਧਰਨਾ - akalidal

ਮਾਨਸਾ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਦੂਸਰੇ ਦਿਨ ਵੀ ਬਠਿੰਡਾ-ਮਾਨਸਾ ਰੋਡ ਜਾਮ ਕਰਕੇ ਧਰਨਾ ਲਗਾਇਆ ਗਿਆ। ਕਿਸਾਨਾਂ ਨੇ ਕਿਹਾ ਕਿ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ ਪਰ ਖ਼ਰੀਦ ਏਜੰਸੀਆਂ ਜਾਣਬੁੱਝ ਕੇ ਕਿਸਾਨਾਂ ਦੀ ਕਣਕ ਨਹੀਂ ਖ਼ਰੀਦ ਰਹੀਆਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਧਰ ਖ਼ਰੀਦ ਏਜੰਸੀਆਂ ਵੱਲੋਂ ਖਰੀਦ ਕੇਂਦਰਾਂ ਤੇ ਇੰਸਪੈਕਟਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਕਰਨ ਦੇ ਰੋਸ ਵਜੋਂ ਦੋ ਦਿਨ ਦੀ ਹੜਤਾਲ ਕਰ ਦਿੱਤੀ ਗਈ ਹੈ।

ਕਿਸਾਨਾਂ ਦਾ ਧਰਨਾ

By

Published : Apr 21, 2019, 8:37 PM IST

ਮਾਨਸਾ: ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਤੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਮਾਨਸਾ ਰੋਡ 'ਤੇ ਦੂਸਰੇ ਦਿਨ ਵੀ ਜਾਮ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜਮਕੇ ਨਾਹਰੇਬਾਜ਼ੀ ਕੀਤੀ ਗਈ।

ਵੀਡੀਓ
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਖ਼ਰੀਦ ਸ਼ੁਰੂ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਗਈ ਹੈ ਪਰ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਕਣਕ ਵਿੱਚ ਨਮੀਂ ਦੀ ਮਾਤਰਾ ਜ਼ਿਆਦਾ ਹੋਣ ਦਾ ਬਹਾਨਾ ਲਗਾ ਕੇ ਕਿਸਾਨਾਂ ਦੀ ਕਣਕ ਨਹੀਂ ਖ਼ਰੀਦ ਰਹੇ। ਇਸ ਦੇ ਚੱਲਦਿਆਂ ਕਿਸਾਨਾਂ ਨੂੰ ਮੰਡੀਆਂ ਵਿੱਚ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।ਉਧਰ ਮਾਰਕੀਟ ਕਮੇਟੀ ਦੇ ਸੈਕਟਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਸਰਦੂਲਗੜ੍ਹ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਤੇ ਜਲਦ ਹੀ ਮਾਨਸਾ ਦੀਆਂ ਮੰਡੀਆਂ ਵਿੱਚ ਵੀ ਕਣਕ ਦੀ ਖ਼ਰੀਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਦਾ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਘਿਰਾਓ ਕਰਨ ਦੇ ਰੋਸ ਵਜੋਂ ਉਹ 2 ਦਿਨ ਦੀ ਹੜਤਾਲ 'ਤੇ ਚਲੇ ਗਏ ਹਨ ਪਰ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ ਜਲਦ ਹੀ ਖ਼ਰੀਦ ਸ਼ੁਰੂ ਕਰਣਗੇ।

ABOUT THE AUTHOR

...view details