ਮਾਨਸਾ : ਜ਼ਿਲ੍ਹੇ ਦੇ ਪਿੰਡ ਹੀਰੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਤੇ ਪਾਵਰਕਾਮ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਮੋਟਰ ਕੁਨੈਕਸ਼ਨ ਨਾ ਮਿਲਣ 'ਤੇ ਕਿਸਾਨਾਂ ਨੇ ਦਿੱਤਾ ਧਰਨਾ ਸਰਕਾਰ ਵੱਲੋਂ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਖੇਤੀ ਕਰਨ ਲਈ ਮੋਟਰ ਕੁਨੈਕਸ਼ਨ ਦਿੱਤੇ ਜਾਣ ਦੀ ਗੱਲ ਕਹੀ ਗਈ ਸੀ ਪਰ ਲੰਮਾ ਸਮਾਂ ਬੀਤ ਜਾਣ ਮਗਰੋਂ ਵੀ ਕਿਸਾਨਾਂ ਨੂੰ ਇਹ ਸੁਵਿਧਾ ਮੁਹੱਈਆ ਨਹੀਂ ਕਰਵਾਈ ਗਈ।
ਕਿਸਾਨਾਂ ਦੀ ਇਹ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਨੂੰ ਖੇਤੀ ਮੋਟਰ ਕੁਨੈਕਸ਼ਨ ਮੁਹੱਈਆ ਕਰਾਵੇ। ਕੁਨੈਕਸ਼ਨ ਨਾ ਮਿਲਣ ਕਾਰਨ ਕਿਸਾਨਾਂ ਨੂੰ ਮਹਿੰਗੀ ਕੀਮਤ ਉੱਤੇ ਡੀਜ਼ਲ ਖ਼ਰੀਦ ਕੇ ਫ਼ਸਲਾਂ ਦੀ ਸਿੰਚਾਈ ਕਰਨੀ ਪੈਂਦੀ ਹੈ ਜਿਸ ਕਾਰਨ ਕਿਸਾਨਾਂ ਨੂੰ ਬੇਹਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਕਿਸਾਨਾਂ ਨੂੰ ਕੁਨੈਕਸ਼ਨ ਨਾ ਦਿੱਤੇ ਗਏ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।