ਮਾਨਸਾ: ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ (Bhamme Kalan village of the district) ਵਿੱਚ ਕਿਸਾਨਾਂ (Farmers) ਨੇ ਗੁਲਾਬੀ ਸੁੰਡੀ ਦੇ ਮੁਆਵਜ਼ੇ ਦੇ ਮਾਮਲੇ ਵਿੱਚ ਅਧਿਕਾਰੀਆਂ ’ਤੇ ਧੋਖਾਧੜੀ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮੌਕੇ ਕਿਸਾਨਾਂ (Farmers) ਨੇ ਕਿਹਾ ਕਿ ਪੀੜਤ ਕਿਸਾਨਾਂ ਦੀ ਬਜਾਏ ਪਟਵਾਰੀ ਆਪਣੇ ਨੇੜਲਿਆਂ ਨੂੰ ਮੁਆਵਜ਼ਾ ਦੇ ਰਹੇ ਹਨ। ਜਦਕਿ ਮੁਆਵਜ਼ੇ ਦੇ ਅਸਲੀ ਹੱਕਦਾਰ ਮੁਆਵਜ਼ੇ ਤੋਂ ਵਾਜੇ ਰੱਖੇ ਜਾ ਰਹੇ ਹਨ। ਜਿਸ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਹੈ। ਇਸ ਮੌਕੇ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕਿਸਾਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ (Government and administration) ਜਾਂਚ ਕਰਕੇ ਮੁਆਵਜ਼ੇ 'ਚ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ, ਜਦਕਿ ਉਨ੍ਹਾਂ ਕਿਹਾ ਕਿ ਐੱਸ. ਜੇਕਰ ਧੋਖਾਧੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਕਿਸਾਨਾਂ (Farmers) ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਆਈ ਮੁਆਵਜ਼ੇ ਦੀਆਂ ਲੀਸਟਾਂ ਵਿੱਚ ਕਈ ਅਜਿਹੇ ਪਰਿਵਾਰ ਸ਼ਾਮਲ ਹਨ, ਜੋ ਪਿੰਡ ਦੇ ਵਸਨੀਕ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਚਾਲ ਹੈ ਤਾਂ ਜੋ ਉਨ੍ਹਾਂ ਲੋਕਾਂ ਦੇ ਨਾਮ ‘ਤੇ ਲਿਆ ਗਿਆ ਪੈਸਾ ਇਹ ਖੁਦ ਖਾ ਸਕਣ। ਉਨ੍ਹਾਂ ਕਿਹਾ ਕਿ ਪਿੰਡ ਦੇ ਜਿਨ੍ਹਾਂ ਕਿਸਾਨਾਂ ਦਾ ਨਰਮਾ ਖ਼ਰਾਬ ਹੋਇਆ ਸੀ, ਉਨ੍ਹਾਂ ਨੂੰ ਪ੍ਰਸ਼ਾਸਨ ਮੁਆਵਜ਼ਾ ਦੇ ਨਹੀਂ ਰਿਹਾ ਹੈ।