ਪੰਜਾਬ

punjab

ETV Bharat / state

ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਮਾਨਸਾ ਕੈਂਚੀਆਂ ਤੇ ਵੀ ਉਨ੍ਹਾਂ ਵਲੋਂ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਹੈ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਲਦ ਹੀ ਇਨ੍ਹਾਂ ਕੀਮਤਾਂ ਵਿਚ ਕਟੌਤੀ ਨਹੀਂ ਕਰਦੀ ਤਾਂ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

By

Published : Jul 8, 2021, 4:39 PM IST

ਮਾਨਸਾ: ਦੇਸ਼ ਵਿੱਚ ਵਧ ਰਹੀਆਂ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 2 ਘੰਟੇ ਦੇ ਲਈ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਧਰਨੇ ਦੀ ਸਮਾਪਤੀ ਹੋਣ ਤੋਂ ਬਾਅਦ ਹਾਰਨ ਵਜਾ ਕੇ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵਧ ਰਹੀ ਮਹਿੰਗਾਈ ਨੂੰ ਨਹੀਂ ਰੋਕਦੀ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਗੁੱਸਾ ਜਾਰੀ ਰਹੇਗਾ।

ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਇਹ ਵੀ ਪੜੋ: ਗਾਜ਼ੀਪੁਰ ਬਾਰਡਰ: ਮਹਿੰਗਾਈ 'ਤੇ ਕਿਸਾਨਾ ਦਾ ਮੋਰਚਾ

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ, ਪਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਥੇ ਹੀ ਸਾਡੇ ਘਰਾਂ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਘਰੇਲੂ ਵਸਤਾਂ ਦੇ ਵਿੱਚ ਵੀ ਲਗਾਤਾਰ ਵਾਧੇ ਕੀਤੇ ਜਾਣ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਗ਼ਰੀਬ ਦਾ ਚੁੱਲਾ ਤਪਣਾ ਬੰਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਹੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਦੇ ਵਿੱਚ ਕਿਸਾਨਾਂ ਵੱਲੋਂ 10 ਤੋਂ 12 ਵਜੇ ਤੱਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਮਾਨਸਾ ਕੈਂਚੀਆਂ ਤੇ ਵੀ ਉਨ੍ਹਾਂ ਵਲੋਂ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਹੈ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਲਦ ਹੀ ਇਨ੍ਹਾਂ ਕੀਮਤਾਂ ਵਿਚ ਕਟੌਤੀ ਨਹੀਂ ਕਰਦੀ ਤਾਂ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜੋ: ਮਹਿੰਗਾਈ ਖਿਲਾਫ਼ ਕਿਸਾਨਾਂ ਨੇ ਕੀਤਾ ਮੋਦੀ ਸਰਕਾਰ ਦਾ ਪਿੱਟ-ਸਿਆਪਾ

ABOUT THE AUTHOR

...view details