ਮਾਨਸਾ: ਅਕਾਲੀ ਭਾਜਪਾ ਸਰਕਾਰ ਵੇਲੇ ਦੇ ਮਨਜੂਰ ਕੀਤੇ ਗਏ ਬਿਜਲੀ ਮੋਟਰ ਕੁਨੈਕਸ਼ਨਾਂ ਦੇ ਪੈਸੇ ਜਮ੍ਹਾਂ ਕਰਵਾਉਣ ਤੋਂ ਬਾਅਦ ਵੀ ਕਿਸਾਨਾਂ ਨੂੰ ਹਾਲੇ ਤੱਕ ਬਿਜਲੀ ਦੀ ਮੋਟਰ ਦੇ ਕੁਨੈਕਸ਼ਨ ਜਾਰੀ ਨਹੀਂ ਕੀਤੇ ਗਏ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਮਾਨਸਾ ਵਿਖੇ ਪ੍ਰਦਰਸ਼ਨ ਕੀਤਾ ਗਿਆ।
ਮਾਨਸਾ: ਕਿਸਾਨਾਂ ਵੱਲੋਂ ਬਿਜਲੀ ਮੋਟਰ ਕੁਨੈਕਸ਼ਨ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ - mansa news
ਕਿਸਾਨਾਂ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਮੰਗ ਕਰ ਰਹੇ ਹਨ ਕਿ ਕਈ ਸਾਲ ਪਹਿਲਾਂ ਉਨ੍ਹਾਂ ਵੱਲੋਂ ਰਾਸ਼ੀ ਜਮ੍ਹਾਂ ਕਰਵਾਈ ਗਈ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੁਨੈਕਸ਼ਨ ਜਾਰੀ ਨਹੀਂ ਕੀਤੇ ਗਏ।

ਇਸ ਦੌਰਾਨ ਕਿਸਾਨਾਂ ਨੇ ਦੋਸ਼ ਲਗਾਇਆ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਕਿਸਾਨਾਂ ਨੂੰ ਬਿਜਲੀ ਮੋਟਰਾਂ ਦੇ ਲਈ ਕੁਨੈਕਸ਼ਨ ਜਾਰੀ ਕੀਤੇ ਗਏ ਸਨ ਪਰ ਕਿਸਾਨਾਂ ਵੱਲੋਂ ਇਨ੍ਹਾਂ ਕੁਨੈਕਸ਼ਨ ਲਈ ਬਣਦੀ ਰਾਸ਼ੀ ਵੀ ਜਮ੍ਹਾਂ ਕਰਵਾ ਦਿੱਤੀ ਗਈ ਸੀ ਪਰ ਹਾਲੇ ਤੱਕ ਉਨ੍ਹਾਂ ਨੂੰ ਕੁਨੈਕਸ਼ਨ ਜਾਰੀ ਨਹੀਂ ਕੀਤੇ ਗਏ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਪਾਵਰਕਾਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕਰਦੀ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।