ਮਾਨਸਾ: ਕੇਂਦਰ ਸਰਕਾਰ ਵੱਲੋਂ ਰਸੋਈ ਗੈਸ (LPG) ਦੀਆਂ ਕੀਮਤਾਂ ਵਿਚ ਕੀਤੇ ਵਾਧੇ ਅਤੇ ਦਿਨੋਂ ਦਿਨ ਵਧ ਰਹੀਆਂ ਪੈਟਰੋਲ ਡੀਜ਼ਲ (Petrol diesel) ਦੀਆਂ ਕੀਮਤਾਂ ਤੇ ਘਰੇਲੂ ਵਸਤਾਂ ਵਿਚ ਮਹਿੰਗਾਈ ਅਤੇ ਬਿਜਲੀ ਦੇ ਸੰਕਟ ਨੂੰ ਲੈ ਕੇ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ (BKU) ਉਗਰਾਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ।
ਇਸ ਮੌਕੇ ਕਿਸਾਨਾਂ ਨੇ ਮਾਨਸਾ ਸ਼ਹਿਰ ਵਿਚ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਵੀ ਦਿੱਤਾ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਨਾ ਪਾਈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।