ਮਾਨਸਾ: ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਪਰ ਮਾਨਸਾ ਦੇ ਦਰਜਨਾਂ ਪਿੰਡਾਂ ਦੇ ਘਰਾਂ ਅਤੇ ਖੇਤੀ ਮੋਟਰਾਂ ਦੀ ਬਿਜਲੀ ਨਾ ਹੋਣ ਕਾਰਨ ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲ ਰਹੀ ਹੈ। ਬਿਜਲੀ ਦੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜੋਗਾ ਬਿਜਲੀ ਗਰਿੱਡ ਦੇ ਸਾਹਮਣੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨਾਂ ਦੀਆਂ ਮੋਟਰਾਂ ਅਤੇ ਘਰਾਂ ਲਈ ਨਿਰਵਿਘਨ ਬਿਜਲੀ ਦੀ ਮੰਗ ਕੀਤੀ।
ਪੰਜਾਬ 'ਚ ਵਧਦੇ ਤਾਪਮਾਨ ਦੇ ਨਾਲ-ਨਾਲ ਬਿਜਲੀ ਦਾ ਸੰਕਟ ਵੀ ਪੈਦਾ ਹੋ ਰਿਹਾ ਹੈ, ਜਿਸ ਕਾਰਨ ਬੀ.ਕੇ.ਯੂ ਉਗਰਾਹਾਂ ਨੇ ਘਰਾਂ ਅਤੇ ਖੇਤਾਂ ਦੀਆਂ ਮੋਟਰਾਂ ਨੂੰ ਪੂਰਾ ਸਮਾਂ ਬਿਜਲੀ ਨਾ ਦੇਣ ਦੇ ਰੋਹ 'ਚ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ 'ਚ ਕਿਸਾਨਾਂ ਨੂੰ ਨਾਲ ਲੈ ਕੇ ਗਰਿੱਡ ਜੋਗਾ 'ਚ ਕਿਸਾਨਾਂ ਨੇ ਬਿਜਲੀ ਵਿਭਾਗ ਤੇ ਸਰਕਾਰ ਰੋਸ ਪ੍ਰਦਰਸ਼ਨ ਕੀਤਾ ਹੈ।