ਮਾਨਸਾ: ਖਾਦ ਅਤੇ ਕੋਲਾ ਸਪਲਾਈ ਵਿੱਚ ਆਈ ਖੜੋਤ ਦੇ ਮੱਦੇਨਜ਼ਰ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ ਪੰਦਰਾਂ ਦਿਨਾਂ ਵਸਤੇ ਰੇਲ ਮਾਰਗ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਦੇ ਚੱਲਦਿਆਂ ਮਾਨਸਾ ਵਿੱਚ ਰੇਲਵੇ ਲਾਇਨਾਂ 'ਤੇ ਡਟੇ ਕਿਸਾਨਾਂ ਨੇ ਅੱਜ ਦੁਪਹਿਰ ਬਾਅਦ ਰੇਲ ਪਟੜੀ ਤੋਂ ਧਰਨਾ ਚੁੱਕ ਲਿਆ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਸਿਰਫ਼ ਜ਼ਰੂਰੀ ਵਸਤਾਂ, ਕੋਲੇ ਅਤੇ ਖਾਦਾਂ ਦੀ ਸਪਲਾਈ ਲਈ ਮਾਲ ਗੱਡੀਆਂ ਲਈ ਲਾਂਘਾ ਦਿੱਤਾ ਗਿਆ ਹੈ ਪਰ ਕਿਸੇ ਵੀ ਸਵਾਰੀ ਗੱਡੀ ਨੂੰ ਅਤੇ ਅਡਾਨੀ ਦੀ ਕਿਸੇ ਵੀ ਗੱਡੀ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ ਅਤੇ ਰੇਲਵੇ ਸਟੇਸ਼ਨਾਂ, ਟੋਲ ਪਲਾਜ਼ਾ, ਰਿਲਾਇੰਸ ਦੇ ਪੈਟਰੋਲ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ 5 ਨਵੰਬਰ ਤੱਕ ਲਗਾਤਾਰ ਇਸੇ ਤਰ੍ਹਾਂ ਜਾਰੀ ਰਹਿਣਗੇ।