ਮਾਨਸਾ: ਕੇਂਦਰ ਸਰਕਾਰ (Central Government) ਨੇ ਪਾਸ ਕੀਤੇ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਅੰਦੋਲਨ ਨੂੰ ਇੱਕ ਸਾਲ ਹੋ ਗਿਆ ਹੈ। ਭਾਵੇਂ ਕਿ ਕੇਂਦਰ ਸਰਕਾਰ ਨੇ ਗੁਰਪੁਰਬ ਦੇ ਦਿਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ (Announcement of repeal of agricultural laws) ਕਰ ਦਿੱਤਾ ਸੀ, ਪਰ ਕਿਸਾਨਾਂ ਵੱਲੋਂ 26 ਨਵੰਬਰ ਨੂੰ ਟਰੈਕਟਰ ਟਰਾਲੀ ਪਰੇਡ(Tractor Trolley Parade on November 26) ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸਨੂੰ ਲੈ ਕੇ ਨੌਜਵਾਨਾਂ ਵਿੱਚ ਦਿੱਲੀ ਜਾਣ ਦੇ ਲਈ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅੱਜ ਵੀਰਵਾਰ ਨੂੰ ਮਾਨਸਾ ਰੇਲਵੇ ਸਟੇਸ਼ਨ (Mansa Railway Station) ਤੋਂ ਨੌਜਵਾਨ ਲੜਕੇ ਲੜਕੀਆਂ, ਬਜ਼ੁਰਗ ਵੱਡੀ ਗਿਣਤੀ ਵਿੱਚ ਦਿੱਲੀ ਦੇ ਲਈ ਰਵਾਨਾ ਹੋਏ। ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦੇ ਅੰਦੋਲਨ ਨੂੰ ਇੱਕ ਸਾਲ ਹੋ ਗਿਆ ਹੈ। ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਵਿੱਚ ਕਿਸਾਨਾਂ ਦੀ ਜਿੱਤ ਹੋਈ ਹੈ।