ਮਾਨਸਾ:ਪੰਜਾਬ ਦੇ ਕਿਸਾਨਾਂ ਵੱਲੋਂ ਝੋਨੇ ਦੇ ਨਾੜ ਨੂੰ ਲਗਾਤਾਰ ਸਾੜਿਆ ਜਾ ਰਿਹਾ ਹੈ, ਮਾਨਸਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਪਿੰਡਾਂ ਵਿੱਚੋਂ ਕਿਸਾਨਾਂ ਵੱਲੋਂ ਨਾੜ ਨੂੰ ਸਾੜ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਿਸਾਨਾਂ ਕੋਲ ਹੋਰ ਕੋਈ ਵੀ ਢੁੱਕਵਾਂ ਹੱਲ ਨਹੀਂ।
ਇਸ ਦੌਰਾਨ ਹੀ ਕਿਸਾਨਾਂ ਨੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਕਰਨ ਦੇ ਲਈ ਸਿਰਫ ਕਿਸਾਨ ਜ਼ਿੰਮੇਵਾਰ ਨਹੀਂ ਬਲਕਿ ਸਰਕਾਰ ਵੀ ਜ਼ਿੰਮੇਵਾਰ ਹੈ, ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਸਰਕਾਰ ਦੇ ਨਾਲ ਨੂੰ ਸਾੜਨ ਦੇ ਹੱਲ ਲਈ ਲਗਾਤਾਰ ਸਰਕਾਰ ਨੂੰ ਅਪੀਲ ਕਰ ਰਹੀ ਹੈ। ਪਰ ਕਿਸਾਨਾਂ ਨੂੰ ਸਰਕਾਰ ਕੋਈ ਵੀ ਢੁੱਕਵਾਂ ਹੱਲ ਨਹੀਂ ਦੇ ਰਹੀ।
ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਤੋਂ ਪ੍ਰਤੀ ਕੁਇੰਟਲ 200 ਰੁਪਏ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ ਤਾਂ ਕਿ ਕਿਸਾਨ ਆਪਣੇ ਪੱਧਰ ਉੱਤੇ ਇਸ ਦਾ ਕੋਈ ਹੱਲ ਕਰ ਸਕੇ। ਉਹਨਾਂ ਕਿਹਾ ਕਿ ਛੋਟੇ ਕਿਸਾਨਾਂ ਨੂੰ ਪੱਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਹਨਾਂ ਦੇ ਕੋਲ ਨਾ ਤਾਂ ਮਸ਼ੀਨਰੀ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਮੁਆਵਜ਼ਾ ਦਿੱਤਾ ਜਾ ਰਿਹਾ ਜਿਸ ਦੀ ਵਜਹਾ ਕਾਰਨ ਪਰੇਸ਼ਾਨ ਹੋ ਕੇ ਕਿਸਾਨ ਝੋਨੇ ਦੇ ਨਾਲ ਨੂੰ ਅੱਗ ਲਾਉਣ ਦੇ ਲਈ ਮਜਬੂਰ ਹਨ।