ਪੰਜਾਬ

punjab

ETV Bharat / state

ਝੋਨੇ ਦੀ ਬਿਜਾਈ ਨੂੰ ਲੈਕੇ ਸਰਕਾਰ ਦੇ ਫੈਸਲੇ 'ਤੇ ਕਿਸਾਨਾਂ ਨੇ ਖੜੇ ਕੀਤੇ ਸਵਾਲ, ਕਿਹਾ... - ਪੰਜਾਬ ਸਰਕਾਰ

ਸੂਬਾ ਸਰਕਾਰ ਵਲੋਂ ਝੋਨੇ ਦੀ ਬਿਜਾਈ ਨੂੰ ਲੈਕੇ ਜਿਥੇ ਸਿੱਧੀ ਬਿਜਾਈ ਦੀ ਅਪੀਲ ਕੀਤੀ ਜਾ ਰਹੀ,ਉਥੇ ਹੀ ਵੱਖ-ਵੱਖ ਜ਼ਿਲ੍ਹਿਆਂ 'ਚ ਝੋਨਾ ਲਾਉਣਾ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ, ਜਿਸ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਝੋਨੇ ਦੀ ਬਿਜਾਈ ਨੂੰ ਲੈਕੇ ਸਰਕਾਰ ਦੇ ਫੈਸਲੇ 'ਤੇ ਕਿਸਾਨਾਂ ਨੇ ਖੜੇ ਕੀਤੇ ਸਵਾਲ

By

Published : May 8, 2022, 8:22 AM IST

ਮਾਨਸਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਪਾਣੀ ਦੇ ਦਿਨੋਂ ਦਿਨ ਨੀਵੇਂ ਹੋ ਰਹੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਜਿਸ ਦੇ ਲਈ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ 20 ਮਈ ਸਮਾਂ ਨਿਰਧਾਰਤ ਕੀਤਾ ਹੈ ਅਤੇ ਝੋਨੇ ਦੀ ਹੱਥੀਂ ਬਿਜਾਈ ਕਰਨ ਦੇ ਲਈ 20 ਜੂਨ ਦਾ ਸਮਾਂ ਨਿਰਧਾਰਤ ਕੀਤਾ ਹੈ। ਇਸ ਦੇ ਉਲਟ ਕਿਸਾਨਾਂ ਵਲੋਂ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਝੋਨੇ ਦੀ ਪਨੀਰੀ ਤਿਆਰ ਕਰ ਲਈ ਗਈ ਹੈ ਅਤੇ ਦੱਸ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਕਿਸਾਨਾਂ ਵੱਲੋਂ ਵੀ ਐਲਾਨ ਕਰ ਦਿੱਤਾ ਹੈ।

ਦੱਸ ਦਈਏ ਕਿ ਦਿਨੋਂ ਦਿਨ ਪਾਣੀ ਦਾ ਨੀਵਾਂ ਹੋ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਝੋਨੇ ਦੀ ਬਿਜਾਈ ਨੂੰ ਲੈਕੇ ਸਰਕਾਰ ਦੇ ਫੈਸਲੇ 'ਤੇ ਕਿਸਾਨਾਂ ਨੇ ਖੜੇ ਕੀਤੇ ਸਵਾਲ

ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਸਿੱਧੀ ਬਿਜਾਈ ਕਰਨ ਦੇ ਨਾਲ ਜਿੱਥੇ ਅਸੀਂ ਪਾਣੀ ਦੀ ਬੱਚਤ ਕਰ ਸਕਦੇ ਹਾਂ ਉੱਥੇ ਹੀ ਸਿੱਧੀ ਬਿਜਾਈ ਕਰਨ ਦੇ ਨਾਲ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਉੱਥੇ ਹੀ ਹੱਥੀ ਬਿਜਾਈ ਕਰਨ ਦਾ ਸਰਕਾਰ ਵੱਲੋਂ 20 ਜੂਨ ਦਾ ਸਮਾਂ ਨਿਰਧਾਰਿਤ ਕੀਤਾ ਹੈ ਪਰ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਪਨੀਰੀ ਤਿਆਰ ਕਰ ਲਈ ਹੈ ਅਤੇ ਹੱਥੀਂ ਬਿਜਾਈ ਕਰਨ ਦਾ ਸਮਾਂ 10 ਜੂਨ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨ ਗੋਰਾ ਸਿੰਘ ਅਤੇ ਹੈਪੀ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕੁਝ ਏਰੀਏ ਵਿੱਚ 18,19,20 ਮਈ ਨੂੰ ਝੋਨਾ ਲਾਉਣ ਦੇ ਲਈ ਕਿਹਾ ਗਿਆ ਹੈ ਪਰ ਇਸ ਦੇ ਨਾਲ ਕੁਝ ਵੀ ਫ਼ਰਕ ਨਹੀਂ ਪੈਣਾ ਕਿਉਂਕਿ ਜਾਂ ਤਾਂ ਸਰਕਾਰ ਇੱਕ ਹਫ਼ਤੇ ਦਾ ਸਮਾਂ ਨਿਰਧਾਰਤ ਕਰਦੀ ਜਿਸ ਦੇ ਨਾਲ ਪਾਣੀ ਤੇ ਬਿਜਲੀ ਦੀ ਬੱਚਤ ਹੋ ਸਕਦੀ ਪਰ ਤਿੰਨ ਦਿਨਾਂ 'ਚ ਬਿਜਲੀ ਤੇ ਪਾਣੀ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਹੋਣ ਦੇ ਨਾਤੇ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਇੱਕ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਵਾਈ ਜਾਵੇ।

ਇਹ ਵੀ ਪੜ੍ਹੋ:ਨਾਜਾਇਜ਼ ਬਣੇ ਖੋਖੇ ਨੂੰ ਢਾਉਣ 'ਤੇ ਭਖੀ ਰਾਜਨੀਤੀ, ਆਪ ਆਗੂ ਨੇ ਲਗਾਏ ਵੱਡੇ ਇਲਜ਼ਾਮ

ABOUT THE AUTHOR

...view details