ਮਾਨਸਾ:ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਲਗਭਗ ਇੱਕ ਸਾਲ ਤੋਂ ਦਿੱਲੀ (Delhi) ਦੀਆਂ ਬਰੂਹਾਂ ਉੱਤੇ ਸੰਘਰਸ਼ ਲੜ ਰਹੇ ਹਨ। ਇਸਦੇ ਚੱਲਦਿਆਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ (India closed) ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਿਸਦੇ ਤਹਿਤ ਅੱਜ ਸਵੇਰ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਭਾਰਤ ਬੰਦ ਰਹੇਗਾ। ਅੱਜ ਵੱਖ ਵੱਖ ਥਾਵਾਂ ਉੱਤੇ ਧਰਨੇ ਲਗਾ ਕੇ ਕਿਸਾਨਾਂ ਵੱਲੋਂ ਇਸਨੂੰ ਸਫ਼ਲ ਬਣਾਇਆ ਜਾ ਰਿਹਾ ਹੈ।
ਇਸਦੇ ਤਹਿਤ ਹੀ ਅੱਜ ਮਾਨਸਾ (Mansa) ਜ਼ਿਲ੍ਹਾ ਪੂਰਨ ਰੂਪ ਵਿੱਚ ਬੰਦ ਕੀਤਾ ਗਿਆ। ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਮਾਨਸਾ ਬਠਿੰਡਾ ਰੋਡ (Mansa Bathinda Road) ਜਾਮ ਕੀਤਾ ਗਿਆ ਹੈ। ਧਰਨਾ ਪ੍ਰਦਰਸ਼ਨ ਕਰਕੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ।