ਮਾਨਸਾ: ਮਾਲਵਾ ਖੇਤਰ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਦੇ ਲਈ ਕਿਸਾਨਾਂ ਵੱਲੋਂ ਪਿਛਲੇ ਸਮੇਂ 'ਚ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਗਏ। ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਵੀ ਕਰ ਦਿੱਤਾ ਗਿਆ ਪਰ ਅਜੇ ਤੱਕ ਵੀ ਕਈ ਪਿੰਡਾਂ 'ਚ ਕਿਸਾਨ ਨਰਮੇ ਦੇ ਮੁਆਵਜ਼ੇ ਤੋਂ ਵਾਂਝੇ ਹਨ ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ਿਲ੍ਹਾ ਕਚਹਿਰੀ 'ਚ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਨੇ ਲਗਾਇਆ ਧਰਨਾ - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ
ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਵੀ ਕਰ ਦਿੱਤਾ ਗਿਆ ਪਰ ਅਜੇ ਤੱਕ ਵੀ ਕਈ ਪਿੰਡਾਂ 'ਚ ਕਿਸਾਨ ਨਰਮੇ ਦੇ ਮੁਆਵਜ਼ੇ ਤੋਂ ਵਾਂਝੇ ਹਨ ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ਿਲ੍ਹਾ ਕਚਹਿਰੀ 'ਚ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਨੁਕਸਾਨੇ ਗਏ ਨਰਮੇ ਦਾ ਮੁਆਵਜ਼ਾ ਨਹੀਂ ਦਿੰਦੀ ਉਦੋਂ ਤੱਕ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ।
ਇਹ ਵੀ ਪੜ੍ਹੋ:-LIVE UPDATE: ਪਟਿਆਲਾ ਅਦਾਲਤ ਵਿਖੇ ਨਵਜੋਤ ਸਿੰਘ ਸਿੱਧੂ ਨੇ ਕੀਤਾ ਸਰੰਡਰ