ਮਾਨਸਾ: ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਜਿੱਥੇ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਸੈਂਕੜੇ ਕਿਸਾਨਾਂ ਦੇ ਮੁਆਵਜ਼ੇ ਉਨ੍ਹਾਂ ਨੂੰ ਨਹੀਂ ਮਿਲੇ।
ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਐੱਸਡੀਐੱਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਹਿਲਾਂ ਵੀ ਕਿਸਾਨ ਧਰਨਾ ਲਗਾ ਚੁੱਕੇ ਹਨ ਪਰ ਮੁਆਵਜ਼ਾ ਨਾ ਮਿਲਣ ਦਾ ਚੱਲਦੇ ਕਿਸਾਨਾਂ ਨੇ ਪੱਕਾ ਧਰਨਾ ਲਗਾਇਆ ਹੈ। ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਐਸਡੀਐਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਾਨਸਾ ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਉਹ ਐਲਾਨ ਖੋਖਲਾ ਨਿਕਲਿਆ ਅਤੇ ਕਈ ਕਿਸਾਨਾਂ ਨੂੰ ਹਾਲੇ ਤੱਕ ਉਸ ਦਾ ਮੁਆਵਜ਼ਾ ਨਹੀਂ ਮਿਲਿਆ। ਗੁੱਸੇ 'ਚ ਆਏ ਕਿਸਾਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਐਸਡੀਐਮ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ ਅਤੇ ਉਸ ਸਮੇਂ ਪ੍ਰਸ਼ਾਸਨ ਵੱਲੋਂ ਮਿੱਠੀ ਗੋਲੀ ਦੇ ਕੇ ਸਾਨੂੰ ਭੇਜ ਦਿੱਤਾ ਗਿਆ ਪਰ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੂੰ ਮੁੜ ਧਰਨਾ ਦੇਣਾ ਪੈ ਰਿਹਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਨਰਮੇ ਦਾ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਮਿਲ ਜਾਂਦਾ ਉਸ ਸਮੇਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:ਸੜਕ ਹਾਦਸੇ ‘ਚ 2 ਦੀ ਮੌਤ, 3 ਗੰਭੀਰ ਜ਼ਖ਼ਮੀ