ਮਾਨਸਾ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਬਾਰ-ਬਾਰ ਅਪੀਲ ਕੀਤੀ ਜਾ ਰਹੀ ਹੈ, ਪਰ ਫਿਰ ਵੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਜਾਰੀ ਹੈ। ਮਾਨਸਾ ਦੇ ਪਿੰਡ ਭੈਣੀ ਬਾਘਾ ਵਿੱਚ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਦੋ ਏਕੜ ਦੀ ਪਰਾਲੀ ਨੂੰ ਅੱਗ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਸਾਡੇ ਵੱਲੋਂ ਅਜਿਹਾ ਮਜਬੂਰੀ ਵੱਸ ਕਰਨਾ ਪੈ ਰਿਹਾ ਹੈ।
ਕਿਸਾਨ ਆਗੂ ਮੱਖਣ ਸਿੰਘ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੇ ਦਾਅਵੇ ਝੂੱਠੇ ਹਨ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ੀਰੋ ਡਰਿੱਲ ਦੀ ਬਿਜਾਈ ਨਾਲ ਕਿਸਾਨਾਂ ਦੀ ਫ਼ਸਲ ਦਾ ਝਾੜ ਘਟਦਾ, ਪਰ ਅਜਿਹਾ ਨਹੀਂ ਹੁੰਦਾ। ਜ਼ੀਰੋ ਡਰੀਲ ਦੀ ਬਿਜਾਈ ਨਾਲ ਪੈਲੀ ਵਿੱਚ ਚੂਹੇ ਪੈਦਾ ਹੁੰਦਾ ਹਨ।