ਮਾਨਸਾ:ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਡੀ.ਏ.ਪੀ. (D.A.P) ਖਾਦ ਦੀ ਘਾਟ ਹੋਣ ਕਰਕੇ ਕਿਸਾਨਾਂ (Farmers) ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸਾ ‘ਚ ਖਾਦ ਦੀ ਟ੍ਰੇਨ ਪਹੁੰਚੀ ਸੀ, ਜਿਸ ਤੋਂ ਬਾਅਦ ਰੇਲਵੇ ਸਟੇਸ਼ਨ ‘ਤੇ ਕਿਸਾਨਾਂ (Farmers) ਦਾ ਵੱਡਾ ਇੱਕਠ ਪਹੁੰਚ ਗਿਆ। ਇਸ ਮੌਕੇ ਮਾਨਸਾ ਦੇ ਰੇਲਵੇ ਸਟੇਸ਼ਨ (Railway station) ਤੋਂ ਟਰੱਕਾਂ ਦੇ ਜਰੀਏ ਖਾਦ ਪੰਜਾਬ ਦੇ ਦੂਜੇ ਜ਼ਿਲ੍ਹਾਂ (Districts) ਵਿੱਚ ਵੀ ਭੇਜੀ ਗਈ। ਜਿਸ ਦਾ ਕਿਸਾਨਾਂ (Farmers) ਵੱਲੋਂ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਗੁਰਜੰਟ ਸਿੰਘ (Farmer Leader Gurjant Singh) ਕਿਹਾ ਕਿ ਕਣਕ ਦੀ ਬਿਜਾਈ ਕਰਨ ਦੇ ਲਈ ਕਿਸਾਨਾਂ (Farmers) ਨੂੰ ਵੱਡੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. (D.A.P) ਖਾਦ ਉਪਲੱਬਧ ਨਾ ਹੋਣ ਕਰਕੇ ਕਣਕ ਦੀ ਫ਼ਸਲ ਵਿੱਚ ਦੇਰੀ ਹੋ ਰਹੀ ਹੈ।
ਉਨ੍ਹਾਂ ਕਿਹਾ ਇੱਕ ਪਾਸੇ ਕਿਸਾਨ (Farmers) ਦਿੱਲੀ ਦੇ ਵਿੱਚ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੂਸਰੇ ਪਾਸੇ ਕਿਸਾਨ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰਨ ਦੇ ਲਈ ਡੀ.ਏ.ਪੀ. (D.A.P) ਖਾਦ ਦੀ ਸਮੱਸਿਆ ਦੇ ਨਾਲ ਜੂਝ ਰਹੇ ਹਨ।