ਮਾਨਸਾ: ਮਹੀਨਾ ਕੁ ਪਹਿਲਾਂ ਪੰਜਾਬ ਦੀ ਸੱਤਾ ਵਿੱਚ ਆਮ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਨਿਸ਼ਾਨੇ ‘ਤੇ ਹੈ। ਇੱਕ ਪਾਸੇ ਜਿੱਥੇ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤੇ ਜਾ ਰਹੇ ਹਨ। ਉੱਥੇ ਹੀ ਕਿਸਾਨਾਂ ਵੱਲੋਂ ਵੀ ਪੰਜਾਬ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ (Punjab govt accused of breach of promise) ਲਗਾਏ ਜਾ ਰਹੇ ਹਨ। ਮਾਨਸਾ ਦੀ ਅਨਾਜ ਮੰਡੀ (Grain Market of Mansa) ਵਿੱਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ 5-5 ਦਿਨਾਂ ਤੋਂ ਆਪਣੀ ਫਸਲ ਲੈਕੇ ਮੰਡੀ ਵਿੱਚ ਬੈਠੇ ਹਨ, ਪਰ ਹੁਣ ਤੱਕ ਉਨ੍ਹਾਂ ਦੀ ਫਸਲ ਨਹੀਂ ਵਿਕ ਰਹੀ।
ਦੂਜੇ ਪਾਸੇ ਜ਼ਿਲ੍ਹੇ ਵਿੱਚ ਮੰਡੀ ਬੋਰਡ (Mandi Board in the district) ਵੱਲੋਂ ਕਿਸਾਨਾਂ (Farmers) ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਲੱਖਾਂ ਰੁਪਏ ਖਰਚਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅੱਜ ਵੀ ਖਰੀਦ ਕੇਂਦਰਾਂ ’ਤੇ ਇਹ ਪ੍ਰਬੰਧ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਬਾਥਰੂਮ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਕਿਹਾ ਕਿ ਜੋ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜੋ ਵਾਅਦੇ ਕਿਸਾਨਾਂ (Farmers) ਨੂੰ ਮੰਡੀਆਂ ਵਿੱਚ ਸੁੱਖ-ਸਹੂਲਤਾਂ ਦੇਣ ਦੇ ਕੀਤੇ ਸਨ, ਉਹ ਕੋਹਾ ਦੂਰ ਹਨ।