ਪੰਜਾਬ

punjab

ETV Bharat / state

ਸੀਐੱਮ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ ਮਾਮਲਾ ਦਰਜ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਧੂ ਮੂਸੇਵਾਲਾ ਦੇ ਹੱਕ ’ਚ ਮਾਨਸਾ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਦੀ ਸ਼ਿਕਾਇਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲੇ ਖਿਲਾਫ ਮਾਮਲਾ ਦਰਜ
ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲੇ ਖਿਲਾਫ ਮਾਮਲਾ ਦਰਜ

By

Published : Feb 19, 2022, 11:59 AM IST

ਮਾਨਸਾ:ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਭਲਕੇ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲੇ ਖਿਲਾਫ ਮਾਮਲਾ ਦਰਜ
ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲੇ ਖਿਲਾਫ ਮਾਮਲਾ ਦਰਜ

ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਧੂ ਮੂਸੇਵਾਲਾ ਦੇ ਹੱਕ ’ਚ ਮਾਨਸਾ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਦੀ ਸ਼ਿਕਾਇਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲੇ ਖਿਲਾਫ ਮਾਮਲਾ ਦਰਜ
ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲੇ ਖਿਲਾਫ ਮਾਮਲਾ ਦਰਜ

18 ਫਰਵਰੀ ਨੂੰ ਸ਼ਾਮ ਦੇ 6 ਵਜੇ ਤੋਂ ਬਾਅਦ ਰੁਕ ਗਿਆ ਸੀ ਚੋਣ ਪ੍ਰਚਾਰ

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 6 ਵਜੇ ਚੋਣ ਪ੍ਰਚਾਰ ਖਤਮ ਹੋਣ 'ਤੇ ਚੋਣ ਪ੍ਰਚਾਰ ਨਹੀਂ ਕਰਨਾ ਸੀ, ਪਰ 6 ਵਜੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਨਸਾ ਵਿਖੇ ਡੋਰ-ਟੂ-ਬਾਜ਼ਾਰਾਂ 'ਚ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਹੱਕ 'ਚ ਡੋਰ-ਡੋਰ ਪ੍ਰਚਾਰ ਕਰਦੇ ਨਜ਼ਰ ਆਏ। ਜਿਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਭਲਕੇ ਹੋਵੇਗੀ ਵੋਟਿੰਗ

ਦੱਸ ਦਈਏ ਕਿ ਪੰਜਾਬ ’ਚ ਭਲਕੇ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਵੋਟਿੰਗ ਕੀਤੀ ਜਾਵੇਗੀ। ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਦੱਸ ਦਈਏ ਕਿ ਸੂਬੇ ਭਰ ’ਚ 1304 ਉਮੀਦਵਾਰ ਚੋਣ ਮੈਦਾਨ ਚ ਉਤਰੇ ਹੋਏ ਹਨ। ਜਿਨ੍ਹਾਂ ਦਾ ਭਵਿੱਖ 2,14,99,804 ਵੋਟਰਾਂ ਵੱਲੋਂ ਤੈਅ ਕੀਤਾ ਜਾਵੇਗਾ।

ਇਹ ਵੀ ਪੜੋ:ਭਦੌੜ ਤੋਂ ਚੋਣ ਲੜਨ ਪਹੁੰਚੇ CM ਚੰਨੀ ਦਾ 'ਮਿਸ਼ਨ ਬਰਨਾਲਾ' ਵੀ ਖ਼ਤਰੇ ਹੇਠ !

ABOUT THE AUTHOR

...view details