ਮਾਨਸਾ :ਪੰਜਾਬ ਦੇ ਵਿਚ ਵਿਗੜ ਰਹੇ ਮਾਹੌਲ ਨੂੰ ਲੈ ਕੇ ਮਾਨਸਾ ਵਿੱਚ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਮਾਨਸਾ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸ਼ਹਿਰ ਵਿਚ ਪੈਦਲ ਫਲੈਗ ਮਾਰਚ ਕੀਤਾ ਗਿਆ। ਜਾਣਕਾਰੀ ਮੁਤਾਬਿਕ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵੱਲੋਂ ਕੀਤੀ ਗਈ ਅਤੇ ਹੁਣ 35 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ ਤੇ ਜਿਲ੍ਹੇ ਵਿੱਚ ਕਿਸੇ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਹ ਵੀ ਯਾਦ ਰਹੇ ਕਿ ਐਸਐਸ ਪੀ ਨਾਨਕ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਪੈਦਲ ਫਲੈਗ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ।
ਕਾਨੂੰਨ ਪ੍ਰਬੰਧ ਰੱਖਿਆ ਜਾਵੇਗਾ ਬਰਕਰਾਰ : ਇਸ ਫਲੈਗ ਮਾਰਚ ਦੌਰਾਨ ਐੱਸਐੱਸਪੀ ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਕਾਨੂੰਨ ਪ੍ਰਬੰਧ ਠੀਕ ਰੱਖਣ ਲਈ ਲਈ ਪੁਲਿਸ ਵਲੋਂ ਪੰਜਾਬ ਪੁਲਿਸ ਅਤੇ ਐਸਐਸਬੀ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ ਹੈ।। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਐਸਐਸਪੀ ਨੇ ਕਿਹਾ ਕਿ ਕਿਤੇ ਵੀ ਸੜਕਾਂ ਨੂੰ ਬਲਾਕ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਜਾਗਰੂਕ ਕੀਤਾ ਹੈ।