ਮਾਨਸਾ: ਪਿੰਡ ਨੰਗਲ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ 30 ਵਾਂ ਫੂਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਮੁਕਾਬਲੇ 'ਚ ਓਵਰ ਆਲ ਟਰਾਫੀ ਦੀ ਵਿਜੇਤਾ ਮਾਲੋਕਾ ਦੀ ਟੀਮ ਰਹੀ।
ਮਾਨਸਾ 'ਚ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ ਕਰਵਾਇਆ ਦਿਆ 30ਵਾਂ ਫੂਟਬਾਲ ਟੂਰਨਾਮੈਂਟ
ਮਾਨਸਾ ਦੇ ਪਿੰਡ ਨੰਗਲ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਵੱਲੋਂ ਫੂਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ 'ਚ ਪੰਜਾਬ ਭਰ ਦੀਆਂ 32 ਟੀਮਾਂ ਨੇ ਹਿੱਸਾ ਲਿਆ। ਆਯੋਜਕਾਂ ਨੇ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਚੰਗੀ ਸਿਹਤ ਤੇ ਖੇਡਾਂ ਪ੍ਰਤੀ ਪ੍ਰੇਰਤ ਕਰਨ ਲਈ ਕਰਵਾਇਆ ਗਿਆ ਹੈ।
ਇਸ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਹੀਦ ਬਾਬਾ ਦੀਪ ਸਿੰਘ ਕੱਲਬ ਦੇ ਉੱਪ ਪ੍ਰਧਾਨ ਜਗਵਿੰਦਰ ਸਿੰਘ ਨੇ ਦੱਸਿਆ ਇਸ ਟੂਰਨਾਮੈਂਟ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਲ 32 ਟੀਮਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਫੱਤਾ ਮਾਲੋਕਾ ਤੇ ਹਰੀਪੁਰ ਦੀ ਟੀਮ ਵਿਚਾਲੇ ਖੇਡਿਆ ਗਿਆ। ਫਾਈਨਲ ਮੈਚ ਜਿੱਤ ਕੇ ਮਾਲੋਕਾ ਦੀ ਟੀਮ ਟੂਰਨਾਮੈਂਟ ਦੀ ਓਵਰ ਆਲ ਵਿਜੇਤਾ ਰਹੀ। ਉਨ੍ਹਾਂ ਕਿਹਾ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਚੰਗੀ ਸਿਹਤ ਤੇ ਖੇਡਾਂ ਪ੍ਰਤੀ ਪ੍ਰੇਰਤ ਕਰਨ ਲਈ ਕਰਵਾਇਆ ਗਿਆ ਹੈ।
ਇਸ ਟੂਰਨਾਮੈਂਟ ਦੀ ਜੇਤੂ ਟੀਮ ਫੱਤਾ ਮਾਲੋਕਾ ਦੇ ਕੈਪਟਨ ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਕੱਲਬ ਵੱਲੋਂ ਅਜਿਹੇ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਕਦਮ ਹੈ। ਜੇਤੂ ਰਹਿਣ 'ਤੇ ਉਹ ਬੇਹਦ ਖੁਸ਼ ਹਨ। ਉਨ੍ਹਾਂ ਆਖਿਆ ਕਿ ਅਜਿਹੇ ਖੇਡ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਚੰਗੀ ਸਿਹਤ ਤੇ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ।