ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਿੱਧੂ ਮੂਸੇਵਾਲਾ ਦੇ ਨਾਂ ਯਾਦਗਾਰੀ ਮਾਰਗ ਦਾ ਨੀਂਹ ਪੱਥਰ ਰੱਖਿਆ। ਦੱਸ ਦਈਏ ਕਿ ਵਿਧਾਨਸਭਾ ਹਲਕਾ ਮਾਨਸਾ ਦੇ ਅਧਿਨ ਆਉਂਦੇ ਪਿੰਡ ਬੁਰਜ ਢਿੱਲਵਾਂ ਵਿਖੇ ਸਿੱਧੂ ਮੂਸੇਵਾਲਾ ਵੱਲੋਂ ਸੜਕ ਸਰਕਾਰ ਵੱਲੋਂ ਪਾਸ ਕਰਵਾਈ ਗਈ ਸੀ ਜਿਸ ਦਾ ਨੀਂਹ ਪੱਥਰ ਉਨ੍ਹਾਂ ਦੇ ਪਿਤਾ ਵੱਲੋਂ ਰੱਖਿਆ ਗਿਆ ਹੈ। ਇਸ ਸੜਕ ਦਾ ਨਾਂ ਵੀ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਰੱਖਿਆ ਗਿਆ ਹੈ।
ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਲੋਕਾਂ ਨੂੰ ਸਬੰਧੋਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨਾਲ ਜੋ ਹੋਇਆ ਹੈ ਉਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬਾਕੀ ਜੋ ਸੁਪਨੇ ਮੂਸੇਵਾਲਾ ਨੇ ਦੇਖੇ ਸੀ ਉਨ੍ਹਾਂ ਨੂੰ ਉਹ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।
ਸਿੱਧੂ ਮੂਸੇਵਾਲਾ ਦੇ ਨਾਂ ’ਤੇ ਬਣਨ ਵਾਲੀ ਸੜਕ ਦਾ ਪਿਤਾ ਨੇ ਰੱਖਿਆ ਨੀਂਹ ਪੱਥਰ ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਮੂਸੇਵਾਲੇ ਦੀ ਸੁੱਰਖਿਆ ਨੂੰ ਬਾਈ ਨੇਮ ਹਟਾਈ ਗਈ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ। ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੌਰਾਨ ਵੀ ਉਨ੍ਹਾਂ ’ਤੇ 8 ਵਾਰ ਹਮਲਾ ਹੋਇਆ ਸੀ, ਪਰ ਕਿਸੇ ਤਰ੍ਹਾਂ ਬਚ ਗਏ। ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਉਹ ਹੁਣ ਲੋਕਾਂ ਦੇ ਵਿੱਚ ਵਿਚਰਨ ਲੱਗੇ ਹਨ, ਉਨ੍ਹਾਂ ਨੂੰ ਨੀਂਦ ਵੀ ਨਹੀਂ ਆਉਂਦੀ ਜੇਕਰ ਉਨ੍ਹਾਂ ਨੂੰ ਨੀਂਦ ਆ ਜਾਂਦੀ ਹੈ ਤਾਂ ਮੂਸੇਵਾਲਾ ਉਨ੍ਹਾਂ ਦੇ ਸੁਪਨੇ ਚ ਆ ਜਾਂਦਾ ਹੈ। ਉਨ੍ਹਾਂ ਦਾ ਜੋ ਘਾਟਾ ਹੋਇਆ ਹੈ ਉਸਨੂੰ ਉਹ ਸ਼ਬਦਾਂ ਚ ਬਿਆਨ ਨਹੀਂ ਕਰ ਸਕਦੇ।
29 ਮਈ ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ: ਕਾਬਿਲੇਗੋਰ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਹੁਕਮਾਂ ਤੋਂ ਬਾਅਦ ਪੀਆਰਟੀਸੀ ਦੀਆਂ ਬੱਸਾਂ ਤੋਂ ਹਟਾਈ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ !