ਮਾਨਸਾ:ਮਾਲਵਾ ਖੇਤਰ ਦੇ ਵਿੱਚ ਨਰਮੇ ਦੀ ਫਸਲ(Crops) 'ਤੇ ਗੁਲਾਬੀ ਸੁੰਡੀ (Pink numbness) ਦੇ ਹੋਏ ਅਟੈਕ ਤੋਂ ਬਾਅਦ ਜਿਥੇ ਵਿਰੋਧੀ ਪਾਰਟੀਆਂ ਪੰਜਾਬ ਵਿੱਚ ਬੀਜ ਘੁਟਾਲਾ ਹੋਣ ਦੇ ਇਲਜ਼ਾਮ ਲਗਾ ਰਹੀਆਂ ਹਨ ਅਤੇ ਇਸ ਦੀ ਜਾਂਚ ਕਰਨ ਦੀ ਮੰਗ ਕਰ ਰਹੀਆਂ ਹਨ।ਉਥੇ ਜਥੇਬੰਦੀਆਂ ਵੀ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਤੁਰੰਤ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ।
ਨਰਮੇ ਦੀ ਫਸਲ ਹੋ ਚੁੱਕੀ ਤਬਾਹ
ਇਸ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਨਸਾ ਬਠਿੰਡੇ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਦੇ ਲਈ ਫਰੀ ਕੀਟਨਾਸ਼ਕ ਦਵਾਈਆਂ ਦੇਣ ਦਾ ਐਲਾਨ ਕੀਤਾ ਹੈ। ਇਸ ਮੌੌਕੇ ਕਿਸਾਨਾਂ ਦਾ ਕਹਿਣ ਹੈ ਕਿ ਹੁਣ ਕਿਸਾਨਾਂ ਨੂੰ ਫ੍ਰੀ ਦਵਾਈ ਦੇਣ ਦਾ ਕੋਈ ਫਾਇਦਾ ਨਹੀਂ ਕਿਉਂਕਿ ਕਿਸਾਨਾਂ ਦੇ ਨਰਮੇ ਦੀ ਫਸਲ ਤਾਂ ਬਿਲਕੁਲ ਖ਼ਰਾਬ ਹੋ ਚੁੱਕੀ ਹੈ ਅਤੇ ਹੁਣ ਇਸ ਦਾ ਨਰਮੇ ਦੀ ਫ਼ਸਲ ਤੇ ਕੋਈ ਅਸਰ ਨਹੀਂ ਹੋਵੇਗਾ।
ਮੁਆਵਜ਼ਾ ਦੀ ਮੰਗ