ਮਾਨਸਾ: 71ਵੇ ਗਣਤੰਤਰਤਾ ਦਿਵਸ ਦੇ ਮੌਕੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੂਲ ਡਰੈਸ ਰਿਹਸਲ ਹੋਈ। ਇਸ ਰਿਹਸਲ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੀ ਹਿੱਸਾ ਲਿਆ।
ਗਣਤੰਤਰਤਾ ਦਿਵਸ ਮੌਕੇ ਮਾਨਸਾ ਦੇ ਨਹਿਰੂ ਕਾਲਜ 'ਚ ਹੋਈ ਫੁੱਲ ਡਰੈਸ ਰਿਹਸਲ - 71 ਵਾਂ ਗਣਤੰਤਰਤਾ ਦਿਵਸ
71 ਵੇਂ ਗਣਤੰਤਰਤਾ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਤਿਆਰੀਆਂ ਮੁਕਮਲ ਹੋ ਚੁੱਕਿਆਂ ਹਨ। ਇਥੇ ਮਲਟੀਪਰਪਜ਼ ਸਟੇਡੀਅਮ ਵਿਖੇ ਫੂਲ ਡਰੈਸ ਰਿਹਸਲ ਹੋਈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰਿਹਰਸਲ 'ਚ ਸ਼ਮੂਲੀਅਤ ਕੀਤੀ।
ਰਿਹਸਲ ਦੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਦਾ ਕਰਨਗੇ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕਿਆਂ ਹਨ।
ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਤੋਂ ਬਾਅਦ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਐੱਸਐੱਸਪੀ ਡਾ.ਨਰਿੰਦਰ ਭਾਰਗਵ ਅਤੇ ਪਰੇਡ ਕਮਾਂਡਰ ਜਸਪਿੰਦਰ ਸਿੰਘ ਗਿੱਲ ਨਾਲ ਪਰੇਡ ਵਿੱਚ ਹਿੱਸਾ ਲਿਆ। ਇਸ ਮੌਕੇ ਪੰਜਾਬ ਪੁਲਿਸ,ਹੋਮ ਗਾਰਡ,ਐਨਸੀਸੀ ਦੀਆਂ ਲੜਕੀਆਂ,ਸੱਕਾਟ ਐਂਡ ਗਾਈਡ ਦੀ ਟੁਕੜੀ ਤੇ ਆਰਮੀ ਬੈਂਡ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਸ਼ਾਨਦਾਰ ਪਰੇਡ ਕਰਕੇ ਰਾਸ਼ਟਰੀ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਦੌਰਾਨ ਗਣਤੰਤਰ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।