ਪੰਜਾਬ

punjab

ETV Bharat / state

ਮੁਆਵਜ਼ਾ, ਕਰਜ਼ਾ ਮੁਆਫ਼ੀ ਤੇ ਨੌਕਰੀ ਦੇ ਐਲਾਨ ਮਗਰੋਂ ਧਰਨੇ 'ਚ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਅੱਜ - ਮੁਆਵਜਾ

ਮਾਨਸਾ ਰੇਲਵੇ ਸਟੇਸ਼ਨ ਉੱਤੇ ਧਰਨੇ ਵਿੱਚ ਮ੍ਰਿਤਕ ਪਿੰਡ ਗੜੱਦੀ ਦੇ 50 ਸਾਲਾ ਕਿਸਾਨ ਜੁਗਰਾਜ ਸਿੰਘ ਦੇ ਪਵਿਰਾਰ ਨੂੰ ਪ੍ਰਸ਼ਾਸਨ ਵੱਲੋਂ ਮੁਆਵਜਾ, ਨੌਕਰੀ ਅਤੇ ਕਰਜ਼ ਮੁਆਫ਼ੀ ਦੇਣ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਅੱਜ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਤੋਂ ਬਾਅਦ ਅੰਤਿਮ ਸਸਕਾਰ ਕੀਤਾ ਜਾਵੇਗਾ।

ਤਸਵੀਰ
ਤਸਵੀਰ

By

Published : Oct 21, 2020, 8:25 PM IST

ਮਾਨਾਸਾ: ਮਾਨਸਾ ਰੇਲਵੇ ਸਟੇਸ਼ਨ ਉੱਤੇ ਧਰਨੇ ਵਿੱਚ ਸ਼ਾਮਿਲ ਹੋਏ ਪਿੰਡ ਗੜੱਦੀ ਦੇ 50 ਸਾਲਾ ਕਿਸਾਨ ਜੁਗਰਾਜ ਸਿੰਘ ਦੀ ਮੌਤ ਹੋ ਗਈ ਸੀ। ਜਿਸ ਦਾ ਅੱਜ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਕਰਵਾਇਆ ਜਾਵੇਗਾ। ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਦਾ ਮੁਆਵਜ਼ਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਕਰਜ ਮੁਆਫ਼ੀ ਦੇਣ ਦੇ ਐਲਾਨ ਕੀਤੇ ਹਨ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨਾਲ ਸਹਿਮਤੀ ਪ੍ਰਗਟਾਉਂਦਿਆਂ ਬੁੱਧਵਾਰ ਨੂੰ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਧਰਨੇ ਵਿੱਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜਾ, ਕਰਜ਼ ਮੁਆਫ਼ੀ ਅਤੇ ਨੌਕਰੀ ਦੇਣ ਦਾ ਐਲਾਨ
ਦੱਸ ਦਈਏ ਕਿ ਮ੍ਰਿਤਕ ਕਿਸਾਨ ਜੁਗਰਾਜ ਸਿੰਘ ਲੰਬੇ ਸਮਾਂ ਤੋਂ ਕਿਸਾਨ ਜਥੇਬੰਦੀਆਂ ਨਾਲ ਜੁੜਿਆ ਹੋਇਆ ਸੀ, ਜਿਸ ਦੀ 17 ਅਕਤੂਬਰ ਨੂੰ ਧਰਨੇ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਅਤੇ ਉਸ ਦਾ ਮ੍ਰਿਤਕ ਸਰੀਰ ਉਸੇ ਦਿਨ ਤੋਂ ਹਸਪਤਾਲ ਵਿੱਚ ਰੱਖਿਆ ਹੋਇਆ ਸੀ ।

ਕਿਸਾਨ ਮਹਿੰਦਰ ਸਿੰਘ ਅਤੇ ਵਕੀਲ ਬਲਕਰਣ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਲਈ ਪੰਜ ਲੱਖ ਰੁਪਏ , ਸਰਕਾਰੀ ਨੌਕਰੀ ਅਤੇ ਸਰਕਾਰੀ ਕਰਜ਼ਾ ਮੁਆਫ਼ ਕਰਣ ਦੀ ਮੰਗ ਕੀਤੀ ਸੀ। ਜਿਸ ਦੇ ਲਈ ਅਧਿਕਾਰੀਆਂ ਨਾਲ ਸਾਡੀਆਂ ਮੀਟਿੰਗਾਂ ਲਗਾਤਾਰ ਜਾਰੀ ਸਨ।

ਵੇਖੋ ਵੀਡੀਓ।

ਉਨ੍ਹਾਂ ਦੱਸਿਆ ਕਿ ਸਾਡੀ ਜਥੇਬੰਦੀਆਂ ਅਤੇ ਪਰਿਵਾਰ ਨੂੰ ਪ੍ਰਸ਼ਾਸਨ ਨੇ ਤਿੰਨ ਲੱਖ ਰੁਪਏ ਮੁਆਵਜ਼ਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਕਰਜ਼ ਮੁਆਫ਼ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਅਸੀਂ ਜੁਗਰਾਜ ਸਿੰਘ ਦਾ ਪੋਸਟਮਾਰਟਮ ਕਰਵਾ ਲਿਆ ਹੈ ਅਤੇ ਬੱਧਵਾਰ ਨੂੰ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ABOUT THE AUTHOR

...view details