ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਤੀਸ ਗੋਇਲ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਨ੍ਹਾਂ ਪਾਕਿਸਤਾਨ ਦੇ ਇਸ ਰਵੱਈਏ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਹੀ ਖੂਨ ਦਾ ਬਦਲਾ ਖੂਨ ਨਾਲ ਲਿਆ ਜਾਵੇ।
ਮਾਨਸਾ 'ਚ ਪਾਕਿਸਤਾਨ ਦਾ ਝੰਡਾ ਸਾੜਕੇ ਕੀਤਾ ਅੱਤਵਾਦੀ ਹਮਲੇ ਦਾ ਵਿਰੋਧ
ਮਾਨਸਾ: ਪੁਲਵਾਮਾ 'ਚ ਸੀਆਰਪੀ ਐੱਫ਼ ਦੇ ਕਾਫ਼ਲੇ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਮਾਨਸਾ ਸ਼ਹਿਰ 'ਚ ਭਾਜਪਾ ਟੀਮ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪਾਕਿਸਤਾਨ ਦਾ ਝੰਡਾ ਸਾੜਕੇ ਇਸ ਹਮਲੇ ਦਾ ਵਿਰੋਧ ਕੀਤਾ ਗਿਆ।
ਪਾਕਿਸਤਾਨ ਦਾ ਝੰਡਾ ਸਾੜਕੇ ਅੱਤਵਾਦੀ ਹਮਲੇ ਦਾ ਵਿਰੋਧ
ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਜਾਵੇ ਤਾਂ ਜੋ ਪਾਕਿਸਤਾਨ ਮੁੜ ਭਾਰਤ ਵੱਲ ਅੱਖ ਚੁੱਕ ਕੇ ਨਾ ਵੇਖ ਸਕੇ।