ਮਾਨਸਾ: ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ਵਿਚ ਗ੍ਰਿਫਤਾਰ ਕੀਤੀ ਉਸ ਦੀ ਮਹਿਲਾ ਮਿੱਤਰ ਜਤਿੰਦਰ ਕੌਰ ਅਤੇ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤੇ ਗਏ ਜਗਤਾਰ ਸਿੰਘ ਮੂਸਾ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਚੈੱਕਅੱਪ ਕਰਵਾਇਆ ਗਿਆ। ਇਸ ਤੋਂ ਬਾਅਦ ਦੋਹਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਅਤੇ ਜਗਤਾਰ ਮੂਸਾ ਦੀ ਪੇਸ਼ੀ
ਮਾਨਸਾ ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ ਦੂਜੇ ਪਾਸੇ ਜਗਤਾਰ ਸਿੰਘ ਨੂੰ ਅਦਾਲਤ ਨੇ 2 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਗਿਆ ਹੈ। ਅਦਾਲਤ ਨੇ ਜਗਤਾਰ ਸਿੰਘ ਨੂੰ 20 ਤਰੀਖ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:NIA ਦੀ ਰਡਾਰ ਉੱਤੇ ਗੈਂਗਸਟਰਾਂ ਦੇ ਵਕੀਲ, ਐਡਵੋਕੇਟ ਸ਼ੈਲੀ ਸ਼ਰਮਾ ਦੇ ਘਰ ਮਾਰਿਆ ਛਾਪਾ, ਮੋਬਾਇਲ ਫੋਨ ਵੀ ਕੀਤੇ ਜ਼ਬਤ