ਮਾਨਸਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਟੀਨੂੰ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਦੀਪਕ ਟੀਨੂੰ ਦਾ ਮੈਡੀਕਲ ਕਰਵਾਇਆ ਗਿਆ।
ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲਾ
ਮਾਨਸਾ ਦੀ ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਹੁਣ ਪੁਲਿਸ ਵੱਲੋਂ ਗੈਂਗਸਟਰ ਦੀਪਕ ਟੀਨੂੰ ਨੂੰ 11 ਨਵੰਬਰ ਨੂੰ ਮੁੜ ਤੋਂ ਪੇਸ਼ ਕੀਤਾ ਜਾਵੇਗਾ।
ਗੈਂਗਸਟਰ ਦੀਪਕ ਟੀਨੂੰ
ਦੱਸ ਦਈਏ ਕਿ ਮਾਨਸਾ ਦੀ ਮਾਨਯੋਗ ਅਦਾਲਤ ਵੱਲੋਂ ਗੈਂਗਸਟਰ ਦੀਪਕ ਟੀਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਵਿਚ ਹੋਰ ਵਾਧਾ ਕਰ ਦਿੱਤਾ ਹੈ ਅਤੇ 11 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜੋ:ਕੁਰਕੁਰੇ ਦੇ ਪੈਕੇਟ ਉੱਤੇ ਬਿਨਾਂ ਇਜਾਜਤ ਲਗਾਈ ਮੂਸੇਵਾਲਾ ਦੀ ਫੋਟੋ, ਪਰਿਵਾਰ ਨੇ ਕੀਤਾ ਇਤਰਾਜ
Last Updated : Nov 9, 2022, 3:05 PM IST