ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀਆਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕਰਮਚਾਰੀ ਯੂਨੀਅਨ ਦੇ ਆਗੂਆ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਵੱਲੋਂ ਮਲੇਰਕੋਟਲਾ ਵਿੱਚ ਸਰਕਾਰ ਖਿਲਾਫ ਸੂਬਾ ਪੱਧਰੀ ਰੈਲੀ ਰੱਖੀ ਗਈ ਸੀ, ਪਰ ਸਰਕਾਰ ਨਾਲ ਉਨ੍ਹਾਂ ਦੀ ਮੀਟਿੰਗ 9 ਜੂਨ ਦੀ ਤੈਅ ਹੋਈ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਰੈਲੀ ਨੂੰ ਰੱਦ ਕਰ 9 ਤਰੀਖ ਤੱਕ ਗੇਟ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।