ਪੰਜਾਬ

punjab

ETV Bharat / state

ਮੁਲਾਜ਼ਮਾਂ ਵੱਲੋਂ ਗੇਟ ਰੈਲੀ

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤਹਿਤ ਅੱਜ ਮਾਨਸਾ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਮਾਨਸਾ ਦੇ ਸਹਾਇਕ ਆਬਕਾਰੀ ਤੇ ਕਰ ਵਿਭਾਗ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਦਿਆ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ।

Gate rally held in front of Punjab State Ministerial Union Excise Department office
Gate rally held in front of Punjab State Ministerial Union Excise Department office

By

Published : Jun 16, 2021, 1:00 PM IST

ਮਾਨਸਾ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤਹਿਤ ਅੱਜ ਮਾਨਸਾ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਮਾਨਸਾ ਦੇ ਸਹਾਇਕ ਆਬਕਾਰੀ ਤੇ ਕਰ ਵਿਭਾਗ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਦਿਆ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋ ਜਗਾਉਣ ਲਈ ਗੇਟ ਰੈਲੀ ਕਰ ਰਹੇ ਹਨ।

ਇਹ ਵੀ ਪੜੋ:Kotkapura Firing Case: SIT 22 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੇਗੀ ਪੁੱਛਗਿੱਛ

ਉਹਨਾ ਕਿਹਾ ਕਿ ਸਰਕਾਰ ਉਹਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਜਿਵੇਂ ਕਿ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ,ਪੁਰਾਣੀ ਪੈਨਸ਼ਨ ਬਹਾਲ ਕਰਨਾ,ਕੱਚੇ ਮੁਲਾਜ਼ਮਾ ਨੂੰ ਪੱਕਾ ਕਰਨਾ ਹੈ ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਨਾਂ ਮੰਨਿਆਂ ਤਾਂ ਉਹ ਆਉਣ ਵਾਲੀ 23 ਤਾਰੀਖ ਤੋ ਕਲਮ ਛੋੜ ਹੜਤਾਲ ਕਰਨਗੇ ਤੇ ਸਰਕਾਰ ਨੂੰ ਇਸਦਾ ਖਮਿਆਜਾ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।

ABOUT THE AUTHOR

...view details