ਪੰਜਾਬ

punjab

ETV Bharat / state

ਪੰਜਾਬ ਸਟੇਟ ਮਨਿਸਟਰੀਅਲ ਕਾਮਿਆਂ ਨੇ ਕੀਤੀ ਗੇਟ ਰੈਲੀ

ਪੰਜਾਬ ਸਟੇਟ ਮਨਿਸਟਰੀਅਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਜ਼ਿਲ੍ਹਾ ਕਚਹਿਰੀ 'ਚ ਗੇ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

By

Published : Mar 24, 2021, 6:16 PM IST

ਤਸਵੀਰ
ਤਸਵੀਰ

ਮਾਨਸਾ: ਪੰਜਾਬ ਸਟੇਟ ਮਨਿਸਟਰੀਅਲ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਜ਼ਿਲ੍ਹਾ ਕਚਹਿਰੀ 'ਚ ਗੇ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਮਨਿਸਟਰੀਅਲ ਯੂਨੀਅਨ ਕਾਮਿਆਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕੀਤੇ ਗਏ ਸੀ, ਜਿਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੰਜਾਬ ਸਰਕਾਰ ਵਲੋਂ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ।

ਪੰਜਾਬ ਸਟੇਟ ਮਨਿਸਟਰੀਅਲ ਕਾਮਿਆਂ ਨੇ ਕੀਤੀ ਗੇਟ ਰੈਲੀ

ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਡੀ.ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲੀ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕੀਤਾ ਗਿਆ।

ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਯੂਨੀਅਨ ਵਲੋਂ 25 ਮਾਰਚ ਨੂੰ ਬਿਨ੍ਹਾਂ ਤਨਖ਼ਾਹ ਛੁੱਟੀ ਲੈਕੇ ਬਠਿੰਡਾ 'ਚ ਜਾ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਪੀਐਸਈਬੀ ਵੱਲੋਂ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼

ABOUT THE AUTHOR

...view details