ਮਾਨਸਾ: ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਦੇ ਕਿਨਾਰਿਆਂ 'ਤੇ ਲੱਗੇ ਗੰਦਗੀ ਦੇ ਢੇਰ ਅਤੇ ਗਲੀਆਂ 'ਚ ਘੁੰਮ ਰਹੇ ਆਵਾਰਾ ਪਸ਼ੂ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਪਰ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ ਜਦਕਿ ਸ਼ਹਿਰ ਵਾਸੀਆਂ ਨੇ ਇਸ ਸਮੱਸਿਆ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਮਾਨਸਾ ਦੇ ਬਾਲਾਜੀ ਰੋਡ 'ਤੇ ਆਵਾਰਾ ਪਸ਼ੂ ਰੋਜ਼ਾਨਾ ਹੀ ਆਪਸ ਵਿੱਚ ਭਿੜਦੇ ਰਹਿੰਦੇ ਹਨ, ਜੋ ਕਿ ਲੋਕਾਂ ਨੂੰ ਆਪਣੇ ਆਤੰਕ ਦਾ ਸ਼ਿਕਾਰ ਬਣਾਉਂਦੇ ਰਹਿੰਦੇ ਨੇ ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਇੱਥੇ ਨਜ਼ਦੀਕ ਹੀ ਬੱਚਿਆਂ ਦਾ ਸਕੂਲ ਹੈ ਬੱਚੇ ਰੋਜ਼ਾਨਾ ਇਥੋਂ ਗੁਜ਼ਰਦੇ ਹਨ ਅਤੇ ਇਨ੍ਹਾਂ ਅਵਾਰਾ ਪਸ਼ੂਆਂ ਦੀ ਚਪੇਟ ਵਿੱਚ ਆ ਜਾਂਦੇ ਹਨ।
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਹੁਤ ਵਾਰ ਹਾਦਸੇ ਹੋ ਚੁੱਕੇ ਹਨ ਉਨ੍ਹਾਂ ਕਿਹਾ ਕਿ ਇੱਥੇ ਹੀ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ ਅਤੇ ਜਿਸ ਕਾਰਨ ਲੋਕ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਹੀ ਇਨ੍ਹਾਂ ਕੂੜੇ ਦੇ ਢੇਰਾਂ ਨੂੰ ਇਥੋਂ ਚੁਕਵਾਇਆ ਜਾਵੇ।