ਮਾਨਸਾ: ਕੋਰੋਨਾ ਵਾਇਰਸ ਤੋਂ ਨਜਿੱਠਣ ਤੇ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਐਨਆਰਐਚਐਮ ਮੁਲਾਜ਼ਮ ਸਰਕਾਰ ਦੀਆਂ ਸਹੂਲਤਾਂ ਤੋਂ ਖ਼ੁਦ ਵਾਂਝੇ ਹਨ। ਉਨ੍ਹਾਂ ਕਹਿਣਾ ਕਿ ਉਹ ਦਿਨ ਰਾਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੰਮ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ।
ਕੋਵਿਡ-19: ਸਰਕਾਰੀ ਸਹੂਲਤਾਂ ਤੋਂ ਵਾਂਝੇ ਐਨਆਰਐਚਐਮ ਮੁਲਾਜ਼ਮ - COVID-19
ਕੋਰੋਨਾ ਵਾਇਰਸ ਤੋਂ ਨਜਿੱਠਣ, ਲੋਕਾਂ ਨੂੰ ਬਿਮਾਰੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਐਨਆਰਐਚਐਮ ਮੁਲਾਜ਼ਮ ਸਰਕਾਰ ਦੀਆਂ ਸਹੂਲਤਾਂ ਤੋਂ ਖ਼ੁਦ ਵਾਂਝੇ ਹਨ।
ਇੱਥੋਂ ਤੱਕ ਕਿ ਉਹ ਸਿਹਤ ਵਿਭਾਗ 'ਚੋਂ ਹੁੰਦੇ ਹੋਏ ਵੀ ਆਪਣਾ ਖ਼ੁਦ ਦਾ ਇਲਾਜ ਮੁਫ਼ਤ ਨਹੀਂ ਕਰਵਾ ਸਕਦੇ। ਐਨਆਰਐਚਐਮ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਐਨਆਰਐਚਐਮ ਵਿਭਾਗ 'ਚੋਂ ਕੰਮ ਕਰ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ। ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਐਨਆਰਐਚਐਮ, ਏਐਨਐਮ ਅਤੇ ਕਲੈਰੀਕਲ ਸਟਾਫ਼ ਦਿਨ ਰਾਤ ਕੰਮ ਕਰ ਰਿਹਾ ਹੈ, ਜਦੋਂ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਸਹੂਲਤ ਨਹੀਂ ਦਿੱਤੀ ਜਾ ਰਹੀ।
ਇੱਥੋਂ ਤੱਕ ਉਨ੍ਹਾਂ ਨੂੰ ਇਲਾਜ਼ ਦੀ ਸਹੂਲਤ ਵੀ ਮੁਫ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜੇਕਰ ਹਸਪਤਾਲ ਵਿੱਚ ਉਨ੍ਹਾਂ ਇਲਾਜ ਕਰਵਾਉਣਾ ਹੋਵੇ ਤਾਂ ਓਪੀਡੀ ਸਲਿੱਪ ਦੇ ਵੀ ਉਨ੍ਹਾਂ ਨੂੰ ਪੈਸੇ ਦੇਣੇ ਪੈਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ।