ਮਾਨਸਾ: ਬੇਸ਼ੱਕ ਪੰਜਾਬ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਸ਼ਹਿਰ ਦੀ ਅਨਾਜ ਮੰਡੀ ਵਿੱਚ ਅਜੇ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਈ ਹੈ। ਇਸ ਸਮੱਸਿਆ ਕਾਰਨ ਕਿਸਾਨ ਵਰਗ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ ਉੱਥੇ ਹੀ ਮੰਡੀਆਂ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸਰਕਾਰ ਝੋਨਾ ਨਹੀਂ ਖ਼ਰੀਦ ਰਹੀ ਜਿਸ ਕਾਰਨ ਉਨ੍ਹਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਇਹ ਵਿਰੋਧ ਲੰਬਾ ਚਲੇਗਾ ਕਿਉਂਕਿ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ।
ਸਰਕਾਰ ਨੇ ਦੁੱਖੀ ਕੀਤਾ ਅੰਨਦਾਤਾ
ਪੰਜਾਬ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਪਰ ਮਾਨਸਾ ਸ਼ਹਿਰ 'ਚ ਅੱਜੇ ਤੱਕ ਖ਼ਰੀਦ ਸ਼ੁਰੂ ਨਹੀਂ ਹੋਈ ਹੈ। ਕਿਸਾਨ ਅਤੇ ਆੜ੍ਹਤੀਏ ਸਰਕਾਰ ਦਾ ਇਸ ਵਰਤਾਅ ਤੋਂ ਦੁੱਖੀ ਹਨ। ਕੀ ਆਖਦੇ ਨੇ ਉਹ ਇਸ ਬਾਰੇ ਉਸ ਲਈ ਪੜ੍ਹੋ ਪੂਰੀ ਖ਼ਬਰ
ਫ਼ੋਟੋ
ਇਸ ਮੁੱਦੇ 'ਤੇ ਕਿਸਾਨ ਨੇਤਾ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਰਕਾਰ ਨੇ ਖ਼ਰੀਦਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਵੱਲੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਵੇਲੇ ਦੁੱਖੀ ਹਨ। ਸਰਕਾਰ ਨੂੰ ਛੇਤੀ ਹੀ ਝੋਨੇ ਦੀ ਖ਼ਰੀਦ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨ ਅਤੇ ਆੜਤੀ ਸੁੱਖੀ ਹੋ ਸਕਣ।
ਜਦੋਂ ਸਰਕਾਰ ਨਵੀਂ ਬਣਦੀ ਹੈ ਤਾਂ ਕਿਸਾਨਾਂ ਨਾਲ ਬਹੁਤ ਵਾਅਦੇ ਕਰਦੀ ਹੈ। ਵੋਟਾਂ ਲੈਕੇ ਸਤਾ 'ਚ ਵੀ ਆ ਜਾਂਦੀ ਹੈ ਪਰ ਸਤਾ 'ਚ ਆਉਣ ਤੋਂ ਬਾਅਦ ਉਹ ਕਿਸਾਨਾਂ ਦੀ ਸਾਰ ਤੱਕ ਨਹੀਂ ਲੈਂਦੀ।