ਮਾਨਸਾ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਆਮ ਬਜਟ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਵਿਖੇ ਮਹਿਲਾਵਾਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਘਰੇਲੂ ਸੁਹਾਣੀ ਸਿਮਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਜਟ 'ਚ ਰਸੋਈ ਵੱਲ ਖ਼ਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਅੱਜ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ, ਜਿੱਥੇ ਰਸੋਈ ਗੈਸ ਵਿੱਚ ਵਾਧਾ ਹੋ ਰਿਹਾ ਉੱਥੇ ਹੀ ਰੋਜ਼ਾਨਾ ਪਿਆਜ਼ ਅਤੇ ਵਰਤੋਂ ਦੀਆਂ ਹੋਰ ਚੀਜ਼ਾਂ ਵਿਚ ਵਾਧਾ ਹੋ ਰਿਹਾ ਹੈ। ਸਰਕਾਰ ਖ਼ਾਸ ਕਰ ਰਸੋਈ ਤੇ ਰੁਜ਼ਗਾਰ ਵੱਲ ਧਿਆਨ ਦੇਵੇ।
'ਰਸੋਈ ਬਜਟ ਤੇ ਮੁਫ਼ਤ ਇਲਾਜ ਵੱਲ ਧਿਆਨ ਦੇਵੇ ਸਰਕਾਰ' - ਬਜਟ 'ਚ ਰਸੋਈ ਵੱਲ ਖ਼ਾਸ ਧਿਆਨ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਆਮ ਬਜਟ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਵਿਖੇ ਮਹਿਲਾਵਾਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਘਰੇਲੂ ਸੁਹਾਣੀ ਸਿਮਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਜਟ 'ਚ ਰਸੋਈ ਵੱਲ ਖ਼ਾਸ ਧਿਆਨ ਰੱਖਿਆ ਾਣਾ ਚਾਹੀਦਾ ਹੈ। ਅੱਜ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ, ਜਿੱਥੇ ਰਸੋਈ ਗੈਸ ਵਿੱਚ ਵਾਧਾ ਹੋ ਰਿਹਾ ਉੱਥੇ ਹੀ ਰੋਜ਼ਾਨਾ ਪਿਆਜ਼ ਅਤੇ ਵਰਤੋਂ ਦੀਆਂ ਹੋਰ ਚੀਜ਼ਾਂ ਵਿਚ ਵਾਧਾ ਹੋ ਰਿਹਾ ਹੈ। ਸਰਕਾਰ ਖ਼ਾਸ ਕਰ ਰਸੋਈ ਤੇ ਰੁਜ਼ਗਾਰ ਵੱਲ ਧਿਆਨ ਦੇਵੇ।
ਕੈਂਸਰ ਦੀ ਬਿਮਾਰੀ ਤੋਂ ਪੀੜਤ ਛਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੂੰ ਇਲਾਜ ਫ਼ਰੀ ਕਰਨਾ ਚਾਹੀਦਾ ਹੈ ਤਾਂ ਕਿ ਗ਼ਰੀਬ ਵਰਗ ਵੀ ਅਜਿਹੀ ਬਿਮਾਰੀ ਤੋਂ ਪੀੜਤ ਨਾ ਹੋਵੇ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਪਣਾ ਇਲਾਜ ਫਰੀ ਕਰਵਾ ਸਕੇ।
ਬੇਰੁਜ਼ਗਾਰ ਸ਼ਰਨਜੀਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਇਸ ਬਜਟ 'ਚ ਸਿੱਖਿਆ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਅੱਜ ਸਿੱਖਿਆ ਬਹੁਤ ਮਹਿੰਗੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿੱਖਿਆ ਹਾਸਲ ਕਰ ਵੀ ਜਾਂਦਾ ਹੈ ਤਾਂ ਉਹ ਬੇਰੁਜ਼ਗਾਰ ਘੁੰਮ ਰਿਹਾ ਹੈ ਅਤੇ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ।