ਮਾਨਸਾ:ਮਾਨਸਾ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਨੇ ਹਲਕੇ ਦੇ ਇੱਕੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਬਲਾਕ ਸੰਮਤੀ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਅਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਇੱਕ ਕਰੋੜ ਰੁਪਏ ਸਰਕਾਰ ਤੋਂ ਮਨਜ਼ੂਰ ਕਰਵਾ ਕੇ ਗਰਾਂਟਾਂ ਜਾਰੀ ਕਰਨ ਸਬੰਧੀ ਚਰਚਾ ਕੀਤੀ ਗਈ।
ਮਨਜੀਤ ਸਿੰਘ ਝਲਬੂਟੀ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਾਨਸਾ ਵਿਧਾਨ ਸਭਾ ਹਲਕੇ ਦੇ ਸਾਰੇ ਹੀ ਪਿੰਡਾਂ ਤੋਂ ਗਰਾਂਟਾਂ ਸਬੰਧੀ ਪੱਤਰ ਲਏ ਸਨ ਜਿਸ ਤੋਂ ਬਾਅਦ ਸਰਕਾਰ ਨੂੰ ਉਨ੍ਹਾਂ ਪਿੰਡਾਂ ਵਿੱਚ ਗ੍ਰਾਂਟਾਂ ਜਾਰੀ ਕਰਨ ਦੇ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਢਾਈ ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇੱਕ ਕਿਸ਼ਤ ਇੱਕ ਕਰੋੜ ਰੁਪਏ ਦੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹੀ ਪਿੰਡਾਂ ਵਿੱਚੋਂ ਇੱਕੀ ਪਿੰਡਾਂ ਨੂੰ ਪੰਜ-ਪੰਜ ਲੱਖ ਰੁਪਏ ਦੀਆਂ ਗਰਾਟਾਂ ਜਾਰੀ ਕਰਨ ਸਬੰਧੀ ਚਰਚਾ ਕੀਤੀ ਗਈ ਹੈ।